Akali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

Continues below advertisement

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ’ਚ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਲੋਕ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਾ ਰਹਿਣ ਕਰਕੇ ਸੱਤਾਧਿਰ ਆਮ ਆਦਮੀ ਪਾਰਟੀ ਲਈ ਮੌਜੂਦਾ ਸੀਟਾਂ ਬੇਹੱਦ ਵੱਕਾਰੀ ਹਨ ਪਰ ਡੇਰਾ ਬਾਬਾ ਨਾਨਕ ਹਲਕੇ ਵਿੱਚ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਲੰਗਾਹ ਧੜੇ ਨੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਹਮਾਇਤ ਦੇ ਦਿੱਤੀ ਹੈ। ਅਕਾਲੀ ਆਗੂ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ 6 ਨਵੰਬਰ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿੱਚ ਡੇਰਾ ਬਾਬਾ ਨਾਨਕ ਹਲਕੇ ਦੇ ਆਗੂਆਂ ਤੇ ਸਮਰਥਕਾਂ ਦੀ ਅਹਿਮ ਮੀਟਿੰਗ ਹੋਈ ਸੀ, ਜਿਸ ’ਚ ਫ਼ੈਸਲਾ ਕੀਤਾ ਗਿਆ ਸੀ 31 ਮੈਂਬਰੀ ਟੀਮ ਹਲਕੇ ’ਚ ਸਰਵੇਖਣ ਕਰੇਗੀ ਕਿ ਅਕਾਲੀ ਦਲ ਵੱਲੋਂ ਕਿਹੜੇ ਉਮੀਦਵਾਰ ਨੂੰ ਹਮਾਇਤ ਦਿੱਤੀ ਜਾਵੇ।

Continues below advertisement

JOIN US ON

Telegram