Barnala ਜਿਮਣੀ ਚੋਣ ਲਈ Akali Dal Amritsar ਨੇ ਖਿੱਚੀ ਤਿਆਰੀ
Barnala ਜਿਮਣੀ ਚੋਣ ਲਈ Akali Dal Amritsar ਨੇ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਦੇ ਦਫ਼ਤਰ ਵਿੱਚ ਹੋਈ। ਸੀਨੀਅਰ ਆਗੂ ਨਵਨੀਤ ਗੋਪੀ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿੱਚ ਵਪਾਰੀ ਭਾਈਚਾਰੇ ਦੇ ਆਗੂਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਪਾਰਟੀ ਦੇ ਟਰੇਡ ਵਿੰਗ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਗੋਬਿੰਦ ਸੰਧੂ ਨੇ ਕਿਹਾ ਕਿ ਸਰਕਾਰ ਦੇ ਦਬਾਅ ਕਾਰਨ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਅ ਪਾ ਰਿਹਾ, ਜਿਸ ਕਾਰਨ ਬਰਨਾਲਾ ਸ਼ਹਿਰ ਵਿੱਚ ਨਸ਼ਾ ਬਹੁਤ ਤੇਜ਼ੀ ਨਾਲ ਵਧਿਆ ਹੈ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਵੀ ਵਾਧਾ ਹੋਇਆ ਹੈ। ਆਗਾਮੀ ਵਿਧਾਨ ਸਭਾ ਬਰਨਾਲਾ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਲੜੇਗਾ ਤੇ ਜਿੱਤ ਦਰਜ ਕਰੇਗਾ।






















