Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp Sanjha
Sukhbir Badal Resignation |ਕਿਉਂ ਮਜ਼ਬੂਰ ਹੋਏ ਸੁਖਬੀਰ ਬਾਦਲ ਅਸਤੀਫ਼ੇ ਨੂੰ Virsa Singh Valtoha ਦਾ ਵੱਡਾ ਖ਼ੁਲਾਸਾ!
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਨਾਲ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮੱਚ ਗਈ ਹੈ। ਬਹੁਤ ਸਾਰੇ ਸਿਆਸੀ ਮਾਹਿਰ ਇਸ ਨੂੰ ਸੁਖਬੀਰ ਬਾਦਲ ਦਾ ਮਾਸਟਰ ਸਟ੍ਰੋਕ ਮੰਨ ਰਹੇ ਹਨ। ਦੂਜੇ ਪਾਸੇ ਇਹ ਵੀ ਚਰਚਾ ਹੈ ਕਿ ਇਸ ਨਾਲ ਬਾਦਲ ਪਰਿਵਾਰ ਦਾ ਤਿੰਨ ਦਹਾਕਿਆਂ ਤੋਂ ਵੱਧ ਅਕਾਲੀ ਸਿਆਸਤ ਵਿੱਚ ਦਬਦਬਾ ਖ਼ਤਮ ਹੋ ਗਿਆ ਹੈ। ਪਾਰਟੀ ਨੂੰ ਹੁਣ ਨਵੀਂ ਲੀਡਰਸ਼ਿਪ ਦੀ ਤਲਾਸ਼ ਹੈ। ਇਸ ਲਈ ਬਾਦਲ ਪਰਿਵਾਰ ਹੁਣ ਹਾਸ਼ੀਏ ਉਪਰ ਚਲਿਆ ਜਾਏਗਾ।
ਦਰਅਸਲ ਸੁਖਬੀਰ ਬਾਦਲ ਦਾ ਅਸਤੀਫਾ ਉਸ ਵੇਲੇ ਆਇਆ ਹੈ ਜਦੋਂ ਪਾਰਟੀ ਕਈ ਚੁਣੌਤੀਆਂ ਵਿਚਕਾਰ ਘਿਰੀ ਹੋਈ ਹੈ। ਕਈ ਚੋਣਾਂ ਵਿੱਚ ਲਗਾਤਾਰ ਹਾਰ, ਪਾਰਟੀ ਦੀ ਅੰਦਰੂਨੀ ਬਗਾਵਤ ਤੇ ਪੰਥਕ ਵੋਟ ਦੀ ਨਿਰਾਸ਼ਾ ਨੇ ਅਕਾਲੀ ਦਲ ਨੂੰ ਬੁਰੀ ਤਰ੍ਹਾਂ ਝੰਜੋੜ ਸੁੱਟਿਆ ਹੈ। ਇਸ ਦੇ ਨਾਲ ਹੀ 30 ਸਾਲਾਂ ਤੋਂ ਵੱਧ ਸਮੇਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਬਾਦਲ ਪਰਿਵਾਰ ਦਾ ਕੋਈ ਵੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨਹੀਂ ਕਰੇਗਾ।