Akali Dal Core Committee | By Election ਲਈ ਅਕਾਲੀ ਨੇ ਖਿੱਚੀ ਤਿਆਰੀ | Abp Sanjha

Continues below advertisement

Akali Dal Core Committee | By Election ਲਈ ਅਕਾਲੀ ਨੇ ਖਿੱਚੀ ਤਿਆਰੀ | Abp Sanjha

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਵੇਗੀ। ਮੀਟਿੰਗ 'ਚ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਸਬੰਧੀ ਰਣਨੀਤੀ ਬਣਾਈ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਜਦਕਿ ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।

ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਵੀ ਅਕਾਲੀ ਦਲ ਲਈ ਅਹਿਮ ਹਨ। ਕਿਉਂਕਿ ਇਨ੍ਹਾਂ ਚਾਰ ਸੀਟਾਂ ਵਿੱਚ ਹੀ ਗਿੱਦੜਬਾਹਾ ਸੀਟ ਸ਼ਾਮਲ ਹੈ, ਜੋ ਪਾਰਟੀ ਦਾ ਗੜ੍ਹ ਰਹੀ ਹੈ। ਇਸ ਸੀਟ ਦੇ ਬਣਨ ਤੋਂ ਬਾਅਦ ਪਾਰਟੀ ਨੇ ਜ਼ਿਆਦਾਤਰ ਵਾਰ ਇੱਥੇ ਚੋਣਾਂ ਜਿੱਤੀਆਂ ਹਨ। ਪ੍ਰਕਾਸ਼ ਸਿੰਘ ਬਾਦਲ ਇਸ ਸੀਟ ਤੋਂ ਕਈ ਵਾਰ ਜਿੱਤ ਚੁੱਕੇ ਹਨ।

Continues below advertisement

JOIN US ON

Telegram