Akali dal Core Committee |ਸ਼੍ਰੋਮਣੀ ਅਕਾਲੀ ਦਲ 'ਚ ਵੱਡਾ ਧਮਾਕਾ, ਸੁਖਬੀਰ ਬਾਦਲ ਨੇ ਕੋਰ ਕਮੇਟੀ ਕੀਤੀ ਭੰਗ

Akali dal Core Committee |ਸ਼੍ਰੋਮਣੀ ਅਕਾਲੀ ਦਲ 'ਚ ਵੱਡਾ ਧਮਾਕਾ, ਸੁਖਬੀਰ ਬਾਦਲ ਨੇ ਕੋਰ ਕਮੇਟੀ ਕੀਤੀ ਭੰਗ
ਅਕਾਲੀ ਦਲ ਦੀ ਕੋਰ ਕਮੇਟੀ ਭੰਗ
ਸੁਖਬੀਰ ਸਿੰਘ ਬਾਦਲ ਨੇ ਕੌਰ ਕਮੇਟੀ ਕੀਤੀ ਭੰਗ
ਅਕਾਲ ਤਖ਼ਤ ਸਾਹਿਬ ਦੀ ਪੇਸ਼ੀ ਤੋਂ ਪਹਿਲਾਂ ਵੱਡਾ ਫ਼ੈਸਲਾ
ਬਾਗ਼ੀ ਧੜੇ ਦੇ ਲੀਡਰ ਵੀ ਕੌਰ ਕਮੇਟੀ 'ਚ ਸਨ ਸ਼ਾਮਲ
ਜਗੀਰ ਕੌਰ,ਚੰਦੂਮਾਜਰਾ,ਮਲੂਕਾ  


ਅਕਾਲੀ ਦਲ ਦੀ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਹੈ
ਸੁਖਬੀਰ ਸਿੰਘ ਬਾਦਲ ਨੇ ਕੌਰ ਕਮੇਟੀ ਨੂੰ ਭੰਗ ਕੀਤਾ ਹੈ
ਦੱਸ ਦਈਏ ਕਿ ਇਸ ਕੋਰ ਕਮੇਟੀ ਵਿਚ ਅਕਾਲੀ ਦਲ ਦੇ ਕਈ ਦਿੱਗਜ ਆਗੂਆਂ ਸਣੇ ਉਹ ਲੀਡਰ ਵੀ ਸ਼ਾਮਲ ਸਨ ਜੋ ਅਕਾਲੀ ਦਲ ਤੋਂ ਬਾਗੀ ਹੋ ਚੁੱਕੇ ਹਨ। ਇਸ ਕੋਰ ਕਮੇਟੀ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਦੇ ਨਾਂ ਪ੍ਰਮੁੱਖ ਤੌਰ 'ਤੇ ਸ਼ਾਮਲ ਹਨ। ਇਨ੍ਹਾਂ ਬਾਗੀਆਂ ਵੱਲੋਂ ਹੀ ਅਕਾਲੀ ਦਲ ਪ੍ਰਧਾਨ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ ਤੇ ਇਸ ਦੀ ਇਕ ਸ਼ਿਕਾਇਤ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਪੀ ਗਈ ਸੀ।
ਸੋ ਅਕਾਲ ਤਖ਼ਤ ਸਾਹਿਬ ਦੀ ਪੇਸ਼ੀ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਵੱਡਾ ਫ਼ੈਸਲਾ ਲਿਆ ਹੈ |
ਪਾਰਟੀ ਨੇ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਹੈ | ਇਸ ਦੀ ਜਾਣਕਾਰੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਦਿੱਤੀ ਗਈ ਹੈ।
ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਕਿਹਾ, ਪਾਰਟੀ ਦੀ ਵਰਕਿੰਗ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਸੰਗਠਨ ਦਾ ਪੁਨਰਗਠਨ ਕਰਨ ਦਾ ਅਧਿਕਾਰ ਦਿੱਤਾ ਹੈ।
ਜਿਸ ਸਬੰਧੀ ਪਾਰਟੀ ਪ੍ਰਧਾਨ ਨੇ ਅੱਜ ਚੰਡੀਗੜ੍ਹ ਚ ਮੀਟਿੰਗ ਦੌਰਾਨ ਆਪਣੇ ਸੀਨੀਅਰ ਸਾਥੀਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ।
ਤੇ ਪਾਰਟੀ ਦੀ ਕੋਰ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਇਕਬਾਲ ਸਿੰਘ ਝੂੰਦਾਂ ਤੇ  ਹਰਚਰਨ ਬੈਂਸ ਹਾਜ਼ਰ ਸਨ।ਹੁਣ  ਵੇਖਣਾ ਹੋਵੇਗਾ ਕਿ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਦਾ ਗਠਨ ਕਦੋਂ ਹੁੰਦਾ ਹੈ ਤੇ ਇਸ ਵਿਚ ਕਿਸ ਕਿਸ ਨੂੰ ਥਾਂ ਮਿਲਦੀ ਹੈ।

JOIN US ON

Telegram
Sponsored Links by Taboola