Akali Dal| ਜਥੇਦਾਰ ਦਾ ਸਖ਼ਤ ਬਿਆਨ, ਅਕਾਲੀ ਦਲ ਦੇ ਸਯਿਯੋਗ ਲਈ ਨਹੀਂ ਬਣਾਈ ਕਮੇਟੀ
Akali Dal| ਜਥੇਦਾਰ ਦਾ ਸਖ਼ਤ ਬਿਆਨ, ਅਕਾਲੀ ਦਲ ਦੇ ਸਯਿਯੋਗ ਲਈ ਨਹੀਂ ਬਣਾਈ ਕਮੇਟੀ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਚੱਲ ਰਹੀ ਚਰਚਾ ਬਾਰੇ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਉਨ੍ਹਾਂ ਵੀ ਆਪਣੇ ਕੱਪੜੇ ਬੈਗ ਵਿੱਚ ਪਾ ਕੇ ਤਿਆਰ ਰੱਖੇ ਹੋਏ ਹਨ। ਇਹ ਪ੍ਰਗਟਾਵਾ ਅੱਜ ਉਨ੍ਹਾਂ ਇਥੇ ਮੀਡੀਆ ਨਾਲ ਗੈਰਰਸਮੀ ਗੱਲਬਾਤ ਦੌਰਾਨ ਕੀਤਾ ਹੈ।
ਉਨ੍ਹਾਂ ਆਪਣੇ ਇਸ ਕਥਨ ਨਾਲ ਸਪਸ਼ਟ ਕੀਤਾ ਹੈ ਕਿ ਜੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਜਾਂਦਾ ਹੈ ਤਾਂ ਉਹ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਇਸ ਅਹੁਦੇ ਦੀ ਸੇਵਾ ਨੂੰ ਜਾਰੀ ਰੱਖਣਾ ਜਾਂ ਸੇਵਾ ਛੱਡ ਦੇਣਾ ਇਹ ਦੋਵੇਂ ਹੀ ਗੁਰੂ ਦੇ ਭਾਣੇ ਮੁਤਾਬਕ ਹਨ। ਉਨ੍ਹਾਂ ਕਿਹਾ ਕਿ ਇਹ ਸੇਵਾ ਗੁਰੂ ਦੀ ਕਿਰਪਾ ਨਾਲ ਹੀ ਕੀਤੀ ਜਾ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਚੱਲ ਰਹੀ ਪ੍ਰਕਿਰਿਆ ਬਾਰੇ ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਆਦੇਸ਼ ਜਾਰੀ ਕਰ ਕੇ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਵੱਲੋਂ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਨਹੀਂ ਕੀਤੀ ਗਈ ਹੈ। ਉਨ੍ਹਾਂ ਕਮੇਟੀ ਨੂੰ ਆਖਿਆ ਕਿ ਉਹ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਮੁਤਾਬਕ ਭਰਤੀ ਪ੍ਰਕਿਰਿਆ ਸ਼ੁਰੂ ਕਰ।
ਉਨ੍ਹਾਂ ਕਿਹਾ ਕਿ ਇਸ ਕਮੇਟੀ ਨੂੰ ਬਣਾਇਆਂ ਕਰੀਬ ਢਾਈ ਮਹੀਨੇ ਬੀਤ ਚੁੱਕੇ ਹਨ, ਪਰ ਇਸ ਦੀ ਕਾਰਗੁਜ਼ਾਰੀ ਢਿੱਲੀ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ ਅਤੇ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਸਹਿਯੋਗ ਨਹੀਂ ਦੇ ਰਿਹਾ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਕਮੇਟੀ ਨੂੰ ਆਪਣੇ ਪੱਧਰ ’ਤੇ ਭਰਤੀ ਸ਼ੁਰੂ ਕਰਨ ਲਈ ਕਿਹਾ ਗਿਆ ਸੀ।


















