Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ? ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!
Sukhbir Badal |Akali Dal | ਸੁਖਬੀਰ ਬਾਦਲ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਜ਼ਾ 'ਤੇ ਗਰੇਵਾਲ ਦਾ ਵੱਡਾ ਬਿਆਨ |BJP
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ 'ਫਖਰ-ਏ-ਕੌਮ' ਖਿਤਾਬ ਵਾਪਸ ਲੈ ਲਿਆ ਹੈ। ਪੰਜ ਸਿੰਘ ਸਹਿਬਾਨ ਵੱਲੋਂ ਸੁਖਬੀਰ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਨੂੰ ਬਰਤਨ ਸਾਫ ਕਰਨ ਤੇ ਲੰਗਰ ਦੀ ਸੇਵਾ ਲਾਈ ਗਈ ਹੈ। ਇਸ ਤੋਂ ਇਲਾਵਾ ਟਾਇਲਟ ਸਫਾਈ ਦੀ ਸਜ਼ਾ ਵੀ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸਾਰੇ ਸਜ਼ਾਯਾਫਤਾ ਲੀਡਰ ਕੀਰਤਨ ਸਰਵਨ ਕਰਨ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਮੇਤ ਕੋਰ ਕਮੇਟੀ ਦੇ ਮੈਂਬਰ ਤੇ ਸਾਲ 2015 ਵਿੱਚ ਕੈਬਨਿਟ ਮੈਂਬਰ ਰਹੇ ਆਗੂ 3 ਦਸੰਬਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਬਾਥਰੂਮਾਂ ਦੀ ਸਫ਼ਾਈ ਕਰਨਗੇ। ਇਸ ਤੋਂ ਬਾਅਦ ਉਹ ਇਸ਼ਨਾਨ ਕਰਕੇ ਲੰਗਰ ਘਰ ਵਿੱਚ ਸੇਵਾ ਕਰਨਗੇ। ਉਪਰੰਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨਾ ਹੋਵੇਗਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਰਛਾ ਲੈ ਕੇ ਬੈਠਣਗੇ। ਉਨ੍ਹਾਂ ਨੂੰ ਆਪਣੇ ਗਲੇ ਵਿੱਚ ਤਖ਼ਤੀ ਪਾਉਣੀ ਪਵੇਗੀ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੋਂ ਫਕਰ-ਏ-ਕੌਮ ਐਵਾਰਡ ਵਾਪਸ ਲੈ ਲਿਆ ਗਿਆ ਹੈ।