Punjab | Akali Dal |Virsa Singh Valtoha | ਵਿਰਸਾ ਸਿੰਘ ਵਲਟੋਹਾ ਦੀ ਅਕਾਲ ਤਖ਼ਤ ਸਾਹਿਬ ਪੇਸ਼ੀ|Akal Tkatkh Sahib

Continues below advertisement

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਸਾਹਿਬਾਨਾਂ ਉੱਤੇ ਦਬਾਅ ਵਾਲੇ ਬਿਆਨ ਦੇਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਦਿੱਤਾ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਚੋਂ 10 ਸਾਲਾਂ ਲਈ ਬਾਹਰ ਕੱਢਿਆ ਜਾਵੇ।

ਜ਼ਿਕਰ ਕਰ ਦਈਏ ਕਿ ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਏ ਸੀ ਜਿਸ ਤੋਂ ਬਾਅਦ ਜਥੇਦਾਰ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਵਿੱਚ ਪਾਰਟੀ ਚੋਂ 10 ਸਾਲ ਲਈ ਕੱਢਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇ ਵਲਟੋਹਾ ਨੇ ਮੁੜ ਬਿਆਨਬਾਜ਼ੀ ਜਾਰੀ ਰੱਖੀ ਤਾਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ

Continues below advertisement

JOIN US ON

Telegram