ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

Continues below advertisement

All farmer organizations will be united!
Big announcement from farmers from Khanauri border

 ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਹੋ ਗਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ ਰਿਹਾ ਹੈ। ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਅਜਿਹੀ ਸਥਿਤੀ ਵਿੱਚ ਹੁਣ ਉਹ ਕਿਸੇ ਨੂੰ ਵੀ ਨਹੀਂ ਮਿਲਣਗੇ। 

ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਡਾਕਟਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਲੱਤਾਂ ਸਿੱਧੀਆਂ ਰੱਖੀਆਂ ਜਾਂਦੀਆਂ ਹਨ ਤਾਂ ਬਲੱਡ ਪ੍ਰੈਸ਼ਰ ਕਾਫ਼ੀ ਘੱਟ ਜਾਂਦਾ ਹੈ। ਬਲੱਡ ਪ੍ਰੈਸ਼ਰ ਨੂੰ ਥੋੜ੍ਹਾ ਸਥਿਰ ਕਰਨ ਲਈ ਉਨ੍ਹਾਂ ਦੀਆਂ ਲੱਤਾਂ ਨੂੰ ਉੱਚਾ ਰੱਖਣਾ ਪੈ ਰਿਹਾ ਹੈ। ਉਨ੍ਹਾਂ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਬੁੱਧਵਾਰ ਨੂੰ ਉਹ ਪੂਰਾ ਦਿਨ ਆਪਣੀ ਟਰਾਲੀ ਵਿੱਚ ਹੀ ਰਹੇ। ਉਨ੍ਹਾਂ ਨੇ ਆਪਣੇ ਨਜ਼ਦੀਕੀ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਰਾਹੀਂ ਸੁਨੇਹਾ ਦਿੱਤਾ ਹੈ ਕਿ ਉਨ੍ਹਾਂ ਦੇ ਮਰਨ ਤੋਂ ਬਾਅਦ ਵੀ ਮਰਨ ਵਰਤ ਦੇ ਰੂਪ ’ਚ ਇਹ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ। 

Continues below advertisement

JOIN US ON

Telegram