ਪੜਚੋਲ ਕਰੋ
ਭਗਵੰਤ ਮਾਨ ਸਰਕਾਰ ਨੂੰ ਘੇਰਨ ਲਈ ਇੱਕਜੁੱਟ ਹੋਏਗੀਆਂ ਸਾਰੀਆਂ ਪਾਰਟੀਆਂ, ਆਲ ਪਾਰਟੀ ਮੀਟਿੰਗ ਅੱਜ
ਪੰਜਾਬ ਦੀ ਕਾਨੂੰਨ ਵਿਵਸਥਾ ਤੇ ਅਮਨ ਕਾਨੂੰਨ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਰੇ ਵਿਰੋਧੀ ਦਲਾਂ ਦੀ ਮੀਟਿੰਗ ਬੁਲਾਈ ਗਈ ਹੈ। ਜਿਸ 'ਚ ਬਸਪਾ, ਭਾਜਪਾ ਤੇ ਅਕਾਲੀ ਦਲ ਤੇ ਯੂਨਾਈਟਿਡ ਅਕਾਲੀ ਦਲ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਅਕਾਲੀ ਦਲ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏਗਾ। ਇਹ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਇਸ 'ਚ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਲਈ ਰਣਨੀਤੀ ਘੜੀ ਜਾ ਸਕਦੀ ਹੈ।
ਹੋਰ ਵੇਖੋ












