BJP 'ਤੇ ਲਾਏ AAP ਦੇ 12 MLAs ਨੂੰ ਖਰੀਦਣ ਦੀ ਕੋਸ਼ਿਸ਼ ਦੇ ਇਲਜ਼ਾਮ
ਆਮ ਆਦਮੀ ਪਾਰਟੀ ਨੇ 'ਆਪਰੇਸ਼ਨ ਲੋਟਸ' ਬਾਰੇ ਪੰਜਾਬ ਦੇ ਪੁਲਿਸ ਮੁਖੀ ਕੋਲ ਸ਼ਿਕਾਇਤ ਕੀਤੀ ਹੈ। 'ਆਪ' ਦੇ ਇੱਕ ਦਰਜਨ ਵਿਧਾਇਕ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। 'ਆਪ' ਦੇ ਸੀਨੀਅਰ ਲੀਡਰ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਬੀਜੇਪੀ ਨੇ 'ਆਪਰੇਸ਼ਨ ਲੋਟਸ' ਤਹਿਤ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਹਰਪਾਲ ਚੀਮਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇੱਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੋ ਤੇ ਬਲਜਿੰਦਰ ਕੌਰ ਸ਼ਾਮਲ ਹਨ।
Tags :
OperationLotus FinanceMinisterHarpalSinghCheema DineshChadha RamanArora BuddhaRam KulwantPandori NarinderKaurBharaj