Amritpal Oath Ceremony | 'ਅੰਮ੍ਰਿਤਪਾਲ ਚੁੱਕਣ ਜਾ ਰਿਹਾ ਸਹੁੰ - ਸਪੀਕਰ ਓਮ ਬਿਰਲਾ ਦੇ ਕਮਰੇ 'ਚ....'
Amritpal Oath Ceremony | 'ਅੰਮ੍ਰਿਤਪਾਲ ਚੁੱਕਣ ਜਾ ਰਿਹਾ ਸਹੁੰ - ਸਪੀਕਰ ਓਮ ਬਿਰਲਾ ਦੇ ਕਮਰੇ 'ਚ....'
ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਜਿੱਤੇ ਅੰਮ੍ਰਿਤਪਾਲ ਸਿੰਘ ਵੱਲੋਂ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ
ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ।
ਬੀਤੇ ਦਿਨੀਂ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ।
ਉਥੇ ਹੀ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ ਗਈ ਸੀ
ਜਾਣਕਾਰੀ ਮਿਲ ਰਹੀ ਹੈ ਕਿ ਸਪੀਕਰ ਓਮ ਬਿਰਲਾ ਨੇ ਅਰਜ਼ੀ ਮਨਜ਼ੂਰ ਕਰ ਲਈ ਹੈ ਤੇ
ਹੁਣ ਅੰਮ੍ਰਿਤਪਾਲ ਸਿੰਘ ਭਲਕੇ ਭਾਵ ਸ਼ੁੱਕਰਵਾਰ (5 ਜੁਲਾਈ)ਤੋਂ 4 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ।
ਇਸ ਦੌਰਾਨ ਅੰਮ੍ਰਿਤਪਾਲ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।
ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਹ ਓਮ ਬਿਰਲਾ ਦੇ ਕਮਰੇ ‘ਚ ਅੰਮ੍ਰਿਤਪਾਲ ਸਹੁੰ ਚੁੱਕਣਗੇ।
ਦੱਸ ਦਈਏ ਕਿ ਨਿਯਮਾਂ ਮੁਤਾਬਕ ਚੁਣੇ ਗਏ ਸੰਸਦ ਮੈਂਬਰ ਨੂੰ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ। ਅੰਮ੍ਰਿਤਪਾਲ ਸਿੰਘ ਉਪਰ ਐਨਐਸਏ ਇੱਕ ਸਾਲ ਲਈ ਵਧਾ ਦਿੱਤੀ ਹੈ।
ਤੇ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਵਿਚਾਲੇ ਹੋਈਆਂ ਲੋਕ ਸਭ ਚੋਣਾਂ ਦੌਰਾਨ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਚੋਣ ਲੜਿਆ ਸੀ ਤੇ ਵੱਡੀ ਲੀਡ ਨਾਲ ਜਿੱਤਿਆ |ਲੇਕਿਨ ਸਖਤ ਧਾਰਾਵਾਂ ਕਾਰਨ ਅਜੇ ਤੱਕ ਸੰਸਦ ਮੈਂਬਰ ਵਜੋਂ ਸਹੁੰ ਨਹੀਂ ਚੁੱਕ ਸਕਿਆ ਸੀ | ਪਰ ਹੁਣ ਅੰਮ੍ਰਿਤਪਾਲ ਸਿੰਘ ਵੱਲੋਂ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ |
ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ।