Amritpal Oath Ceremony | 'ਪੰਜਾਬ ਪੁਲਿਸ ਦੀ ਸੁਰੱਖਿਆ 'ਚ ਅੰਮ੍ਰਿਤਪਾਲ ਆ ਰਿਹਾ ਜੇਲ੍ਹ 'ਚੋਂ ਬਾਹਰ...'
Amritpal Oath Ceremony | 'ਪੰਜਾਬ ਪੁਲਿਸ ਦੀ ਸੁਰੱਖਿਆ 'ਚ ਅੰਮ੍ਰਿਤਪਾਲ ਆ ਰਿਹਾ ਜੇਲ੍ਹ 'ਚੋਂ ਬਾਹਰ...'
ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ
ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ
ਸਪੀਕਰ ਓਮ ਬਿਰਲਾ ਦੇ ਕਮਰੇ ‘ਚ ਅੰਮ੍ਰਿਤਪਾਲ ਸਹੁੰ ਚੁੱਕਣਗੇ - ਸੂਤਰ
ਅੰਮ੍ਰਿਤਪਾਲ ਤੋਂ NSA ਹਟਾਵੇ ਸਰਕਾਰ - ਚਾਚਾ
ਅੰਮ੍ਰਿਤਪਾਲ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਵੇ ਸਰਕਾਰ - ਚਾਚਾ
ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲੀਸ 5 ਜੁਲਾਈ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲੈ ਕੇ ਜਾਵੇਗੀ, ਜਿੱਥੇ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।
ਪੰਜਾਬ ਪੁਲਿਸ ਉਸ ਨੂੰ ਜੇਲ੍ਹ ਤੋਂ ਸਿੱਧਾ ਦਿੱਲੀ ਲੈ ਕੇ ਜਾਵੇਗੀ ਅਤੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਲੈ ਕੇ ਜਾਏਗੀ |
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾਵੇਗਾ।
ਜ਼ਿਕਰਯੋਗ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ।
ਉਥੇ ਹੀ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ ਗਈ ਸੀ
ਜਾਣਕਾਰੀ ਮਿਲ ਰਹੀ ਹੈ ਕਿ ਸਪੀਕਰ ਓਮ ਬਿਰਲਾ ਨੇ ਅਰਜ਼ੀ ਮਨਜ਼ੂਰ ਕਰ ਲਈ ਹੈ ਤੇ
ਤੇ ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਤੋਂ 4 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ।
ਉਥੇ ਹੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਇਸ ਫੈਸਲੇ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ |
ਤੇ ਮੰਗ ਕੀਤੀ ਹੈ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੀਆਂ ਦੋਵੇਂ ਸਰਕਾਰਾਂ
ਅੰਮ੍ਰਿਤਪਾਲ ਤੋਂ NSA ਹਟਾਵੇ ਅਤੇ ਉਸ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਵੇ।