Amritpal Singh ਨਾਲ ਜੁੜੀ ਵੱਡੀ ਖ਼ਬਰ ,ਡਿਬਰੂਗੜ੍ਹ ਜੇਲ੍ਹ ਦਾ ਸੁਪਰਡੈਂਟ ਗ੍ਰਿਫ਼ਤਾਰ

Amritpal Singh ਨਾਲ ਜੁੜੀ ਵੱਡੀ ਖ਼ਬਰ ,ਡਿਬਰੂਗੜ੍ਹ ਜੇਲ੍ਹ ਦਾ ਸੁਪਰਡੈਂਟ ਗ੍ਰਿਫ਼ਤਾਰ

#amritpalsingh #abplive #abpsanjha #punjab #aappunjab #dibrugarh #cmmann #pmmodi #AssamJailer 

ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਆਈ ਹੈ...ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਉਸ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਤੋਂ ਮੋਬਾਈਲ ਫੋਨ, ਸਪਾਈ ਕੈਮ ਤੇ ਹੋਰ ਸਾਮਾਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਕੀਤੀ ਗਈ ਹੈ..ਅੰਮ੍ਰਿਤਪਾਲ ਸਿੰਘ ਤੇ ਉਸ ਦੇ 11 ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਜੇਲ੍ਹ ਵਿੱਚੋਂ ਸਾਮਾਨ ਬਰਾਮਦ ਹੋਣ 'ਤੇ ਕਾਫੀ ਹੰਗਾਮਾ ਹੋਇਆ ਸੀ। ਫਿਲਹਾਲ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਭੁੱਖ ਹੜਤਾਲ 'ਤੇ ਹਨ। 'ਵਾਰਿਸ ਪੰਜਾਬ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਮਦਦ ਕਰਨ ਦੇ ਦੋਸ਼ ਵਿੱਚ ਜੇਲ੍ਹ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਅਧਿਕਾਰੀ ਨੂੰ ਅਣਗਹਿਲੀ ਦੇ ਇਲਜ਼ਾਮ ਹੇਠ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ। ਫਿਲਹਾਲ ਉਸ ਤੋਂ ਡਿਬਰੂਗੜ੍ਹ 'ਚ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਕਤ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ 10 ਸਾਥੀ ਬੰਦ ਹਨ। ਡਿਬਰੂਗੜ੍ਹ ਦੇ ਐਸਪੀ ਵੀਵੀਆਰ ਰੈਡੀ ਨੇ ਕਿਹਾ ਕਿ ਅਧਿਕਾਰੀ ਦੀ ਲਾਪ੍ਰਵਾਹੀ ਕਾਰਨ ਜੇਲ੍ਹ ਵਿੱਚ ਇਲੈਕਟ੍ਰਾਨਿਕ ਵਸਤੂਆਂ ਪਹੁੰਚੀਆਂ। ਇਸ ਕਾਰਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਐਸਪੀ ਰੈੱਡੀ ਨੇ ਦੱਸਿਆ ਕਿ ਇਹ ਮਾਮਲਾ ਡਿਬਰੂਗੜ੍ਹ ਦੇ ਸਦਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

JOIN US ON

Telegram
Sponsored Links by Taboola