Amritpal Singh Khalsa | ਸੰਸਦ 'ਚ ਗੱਜੇਗਾ ਖਡੂਰ ਸਾਹਿਬ ਦਾ MP ਅੰਮ੍ਰਿਤਪਾਲ ਸਿੰਘ?
Amritpal Singh Khalsa | ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ,ਮਾਨਸੂਨ ਸੈਸ਼ਨ ਲਈ ਮੰਗੀ ਇਜਾਜ਼ਤ
ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ
ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਮੰਗੀ ਇਜਾਜ਼ਤ
NSA ਤਹਿਤ ਡਿਬ੍ਰੂਗੜ੍ਹ ਜੇਲ੍ਹ 'ਚ ਬੰਦ ਹੈ ਅੰਮ੍ਰਿਤਪਾਲ
ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤਿਆ ਸੀ ਅੰਮ੍ਰਿਤਪਾਲ
ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦਾ ਸਾਂਸਦ ਅੰਮ੍ਰਿਤਪਾਲ ਸਿੰਘ
ਜੋ NSA ਤਹਿਤ ਇਸ ਸਮੇਂ ਡਿਬ੍ਰੂਗੜ੍ਹ ਜੇਲ੍ਹ ਚ ਬੰਦ ਹੈ |
ਜੇਲ੍ਹ ਚੋਂ ਹੀ ਚੋਣਾਂ ਲੜ੍ਹ ਕੇ ਸਾਂਸਦ ਬਣੇ ਅੰਮ੍ਰਿਤਪਾਲ ਸਿੰਘ ਨੂੰ ਬੀਤੇ ਦਿਨੀ
ਹੀ ਪਰੋਲ 'ਤੇ ਸੰਸਦ ਭਵਨ ਦਿੱਲੀ ਲਿਆ ਕੇ ਅਹੁਦੇ ਦੀ ਸਹੁੰ ਚੁਕਾਈ ਗਈ
ਤੇ ਮੁੜ ਜੇਲ੍ਹ ਭੇਜ ਦਿੱਤਾ ਗਿਆ |
ਖਬਰਾਂ ਹਨ ਕਿ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਮਗਰੋਂ ਅੰਮ੍ਰਿਤਪਾਲ ਸਿੰਘ ਨੇ
ਹੁਣ ਪਾਰਲੀਮੈਂਟ ਸੈਸ਼ਨ ਵਿੱਚ ਹਿੱਸਾ ਲੈਣ ਲਈ ਤਿਆਰੀ ਵਿੱਢ ਦਿੱਤੀ ਹੈ।
ਕੌਮੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਸਿੰਘ ਨੇ
ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ।
ਅੰਮ੍ਰਿਤਪਾਲ ਸਿੰਘ 22 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿੱਚ ਆਉਣਾ ਚਾਹੁੰਦੇ ਹਨ।
ਜਿਸ ਦੇ ਮੱਦੇਨਜ਼ਰ ਉਨ੍ਹਾਂ ਲੋਕ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ
ਮਾਨਸੂਨ ਸੈਸ਼ਨ ਵਿੱਚ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕਰਨ ਦੀ ਮੰਗ ਕੀਤੀ ਹੈ।
ਵੇਖਣਾ ਹੋਵੇਗਾ ਕਿ ਲੋਕਸਭਾ ਸਪੀਕਰ ਅੰਮ੍ਰਿਤਪਾਲ ਦੀ ਅਪੀਲ ਤੇ ਇਜਾਜ਼ਤ ਦਿੰਦੇ ਹਨ ਜਾਂ ਨਹੀਂ |