MP ਅੰਮ੍ਰਿਤਪਾਲ ਸਿੰਘ ਦੀਆਂ ਵੱਧ ਸਕਦੀਆਂ ਮੁਸ਼ਕਲਾਂ,ਮੈਂਬਰਸ਼ਿਪ ਰਹੇਗੀ ਜਾਂ ਰੱਦ ਹੋਵੇਗੀ?

MP ਅੰਮ੍ਰਿਤਪਾਲ ਸਿੰਘ ਦੀਆਂ ਵੱਧ ਸਕਦੀਆਂ ਮੁਸ਼ਕਲਾਂ,ਮੈਂਬਰਸ਼ਿਪ ਰਹੇਗੀ ਜਾਂ ਰੱਦ ਹੋਵੇਗੀ?
MP ਅੰਮ੍ਰਿਤਪਾਲ ਸਿੰਘ ਦੀਆਂ ਵੱਧ ਸਕਦੀਆਂ ਮੁਸ਼ਕਲਾਂ !!!
MP ਮੈਂਬਰਸ਼ਿਪ ਰਹੇਗੀ ਜਾਂ ਰੱਦ ਹੋਵੇਗੀ?
ਅੱਜ ਹੋ ਸਕਦਾ ਹੈ ਫ਼ੈਸਲਾ 
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। 
ਅੰਮ੍ਰਿਤਪਾਲ ਸਿੰਘ ਦੀ ਉਮੀਦਵਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। 
ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਵੇਗੀ। 
ਜ਼ਿਕਰ ਏ ਖ਼ਾਸ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ 4 ਲੱਖ ਤੋਂ ਵੱਧ ਵੋਟਾਂ ਨਾਲ ਜਿੱਤੀ ਸੀ ਅਤੇ ਜਿੱਤ ਦਾ ਮਾਰਜ ਵੀ 2 ਲੱਖ ਦੇ ਨੇੜੇ ਸੀ। 
ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਦੀ ਤਰਫੋਂ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਖਿਲਾਫ਼ ਪਟੀਸ਼ਨ ਪਾਈ ਗਈ ਹੈ। 
ਪਟੀਸ਼ਨ 'ਚ ਉਸ ਨੇ ਅੰਮ੍ਰਿਤਪਾਲ ਸਿੰਘ 'ਤੇ ਜਾਣਕਾਰੀ ਲੁਕਾਉਣ ਵਰਗੇ ਗੰਭੀਰ ਦੋਸ਼ ਲਾਏ ਹਨ।
ਵਿਕਰਮਜੀਤ ਨੇ ਕੇਸ ਵਿੱਚ ਚੋਣ ਕਮਿਸ਼ਨ, ਪੰਜਾਬ ਚੋਣ ਕਮਿਸ਼ਨ ਦੇ ਖਰਚਾ ਅਫਸਰ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਨੂੰ ਧਿਰ ਬਣਾਇਆ ਹੈ।
ਵਿਕਰਮਜੀਤ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਫੰਡ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ ਗਿਆ।
ਜੋ ਕਿ ਗ਼ੈਰ ਕਾਨੂੰਨੀ ਹੈ | ਇਸੇ ਕਾਰਨ ਉਸ ਵਲੋਂ ਹਾਈਕੋਰਟ ਤੱਕ ਪਹੁੰਚ ਕੀਤੀ ਗਈ ਹੈ |
ਜਿਸ ਤੋਂ ਬਾਅਦ ਅੱਜ ਇਸ ਮਾਮਲੇ ਚ ਸੁਣਵਾਈ ਹੋਵੇਗੀ |

JOIN US ON

Telegram
Sponsored Links by Taboola