Amritpal Singh । ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਵੀ ਭੇਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਹਰਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੇ ਜਲੰਧਰ 'ਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਮਗਰੋਂ ਹਰਜੀਤ ਸਿੰਘ ਨੂੰ ਡਿੱਬਰੂਗੜ੍ਹ ਲਿਜਾਇਆ ਜਾ ਰਿਹਾ ਹੈ।
ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਰਾਤ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਗੁਰਦੁਆਰੇ ਨੇੜੇ ਆਤਮ ਸਮਰਪਣ ਕਰ ਦਿੱਤਾ। ਐਸਐਸਪੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 112 ਸਮਰਥਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।
Tags :
Punjab Police ABP Sanjha Cm Bhagwant Mann Cm Mann Punjab News Punjab Government ABP LIVE ABP Sanjha Live AMRITPAL SINGH Opreation Amritpal Singh