Amritpal Singh ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਚੋਣ ਲੜਨ ਦਾ ਕੀਤਾ ਐਲਾਨ
Amritpal Singh ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਚੋਣ ਲੜਨ ਦਾ ਕੀਤਾ ਐਲਾਨ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ।
ਇਹ ਜਾਣਕਾਰੀ ਕੁਲਵੰਤ ਸਿੰਘ ਰਾਊਕੇ ਦੇ ਚਾਚੇ ਦੇ ਪੁਤਰ ਮਹਾਂ ਸਿੰਘ ਨੇ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਲਵੰਤ ਸਿੰਘ ਰਾਊਕੇ ਬਰਨਾਲਾ ਵਿਧਾਨ ਸਭਾ ਸੀਟ ਤੋਂ ਜ਼ਿਮਨੀ ਚੋਣ ਲੜਨਗੇ,
ਡਿਬੜੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਕੁਲਵੰਤ ਰਾਊਕੇ ਲੜੇਗਾ ਚੋਣ, ਬਰਨਾਲਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ
ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਕੁਲਵੰਤ ਸਿੰਘ ਰਾਊਕੇ ਜੋ ਕਿ ਬਰਨਾਲਾ ਦੀ ਜ਼ਿਮਨੀ ਚੋਣ ਲੜੇਗਾ। ਇਸ ਦੀ ਜਾਣਕਾਰੀ ਉਨ੍ਹਾਂ ਦੇ ਭਰਾ ਵੱਲੋਂ ਦਿੱਤੀ ਗਈ ਹੈ। । ਕੁਲਵੰਤ ਸਿੰਘ ਰਾਊਕੇ ਬਰਨਾਲਾ ਜ਼ਿਮਨੀ ਚੋਣ ਲੜਨਗੇ। ਰਾਊਕੇ ਵੀ NSA ਤਹਿਤ ਡਿਬਰੂਗੜ੍ਹ ਜੇਲ 'ਚ ਬੰਦ ਹੈ।ਕੁਲਵੰਤ ਸਿੰਘ ਰਾਊਕੇ ਦੀਪ ਸਿੱਧੂ ਦੇ ਵੀ ਕਾਫੀ ਨਜ਼ਦੀਕੀਆਂ ਵਿਚੋਂ ਇੱਕ ਰਹੇ ਹਨ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੇ ਰਾਊਕੇ ਕਲਾਂ ਘਰ ਵਿੱਚ ਗ੍ਰਿਫਤਾਰੀ ਦਿੱਤੀ ਸੀ। ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਕਰਦਿਆਂ ਉਨ੍ਹਾਂ ਦੇ ਚਚੇਰੇ ਭਾਈ ਮਹਾ ਸਿੰਘ ਨੇ ਦੱਸਿਆ ਕਿ ਸਾਰੇ ਸਾਥੀਆਂ ਦੇ ਸਲਾਹ ਮਸ਼ਵਰੇ ਤੋਂ ਭਾਈ ਕੁਲਵੰਤ ਸਿੰਘ ਨੇ ਉਨ੍ਹਾਂ ਨਾਲ ਜੇਲ੍ਹ ਤੋਂ ਗੱਲਬਾਤ ਦੌਰਾਨ ਚੋਣ ਲੜਣ ਦੇ ਫੈਸਲੇ ਨੂੰ ਸਾਂਝਾ ਕੀਤਾ ਹੈ। ਕੁਲਵੰਤ ਸਿੰਘ ਰਾਊਕੇ ਸਿੱਖ ਸਡੂਟੈਂਡ ਫੈਂਡਰੇਸ਼ਨ ਦੇ ਵੀ ਸਰਗਰਮ ਆਗੂ ਰਹਿ ਚੁੱਕੇ ਹਨ। ਕੁਲਵੰਤ ਸਿੰਘ ਰਾਊਕੇ ਦੇ ਪਿਤਾ ਚੜ੍ਹਤ ਸਿੰਘ ਪਿੰਡ ਦੇ ਸਾਬਕਾ ਸਰਪੰਚ ਰਹਿ ਚੁੱਕੇ ਹਨ ।
ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਗੁਜਰਾਤ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਰਾਜਕੋਟ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਰਾਜਕੋਟ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ ਦੇ ਬਾਹਰ ਪੈਸੰਜਰ ਪਿਕਅੱਪ ਐਂਡ ਡਰਾਪ ਏਰੀਆ ਵਿੱਚ ਇੱਕ ਪਾਸੇ ਦੀ ਛੱਤ ਡਿੱਗ ਗਈ।