Amritpal's brother in judicial custody | ਨਿਆਂਇਕ ਹਿਰਾਸਤ 'ਚ ਅੰਮ੍ਰਿਤਪਾਲ ਦਾ ਭਰਾ
Amritpal's brother in judicial custody | ਨਿਆਂਇਕ ਹਿਰਾਸਤ 'ਚ ਅੰਮ੍ਰਿਤਪਾਲ ਦਾ ਭਰਾ
ਨਿਆਂਇਕ ਹਿਰਾਸਤ 'ਚ ਅੰਮ੍ਰਿਤਪਾਲ ਦਾ ਭਰਾ
ਹਰਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ
ਫਿਲੌਰ ਕੋਰਟ 'ਚ ਹੋਈ ਹਰਪ੍ਰੀਤ ਦੀ ਪੇਸ਼ੀ
ICE Drug ਨਾਲ ਪੁਲਿਸ ਨੇ ਕੀਤਾ ਹੈ ਗ੍ਰਿਫ਼ਤਾਰ
ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ ਗ੍ਰਿਫਤਾਰ
ਚਾਰ ਗ੍ਰਾਮ ਨਸ਼ੇ ਨਾਲ ਕੀਤਾ ਗ੍ਰਿਫਤਾਰ
ਲੁਧਿਆਣਾ ਤੋਂ ਆ ਰਿਹਾ ਸੀ ਹਰਪ੍ਰੀਤ ਸਿੰਘ
ਹਰਪ੍ਰੀਤ ਦਾ ਸਾਥੀ ਲਵਪ੍ਰੀਤ ਵੀ ਗ੍ਰਿਫਤਾਰ
ਹਰਪ੍ਰੀਤ ਤੇ ਲਵਪ੍ਰੀਤ ਦਾ ਡੋਪ ਟੈਸਟ ਆਇਆ ਪੋਜ਼ੀਟਿਵ
ਜਲੰਧਰ ਦਿਹਾਤੀ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸਦੇ ਸਾਥੀ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ |
ਗਿਰਫਤਾਰੀ ਤੋਂ ਬਾਅਦ ਪੁਲਿਸ ਵਲੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।
ਜਿੱਥੇ ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।
ਦੱਸ ਦਈਏ ਕਿ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸਦੇ ਸਾਥੀ ਕੋਲੋਂ 4 ਗ੍ਰਾਮ ਡਰੱਗ ਬਰਾਮਦ ਹੋਈ ਹੈ।
ਪੁਲਿਸ ਮੁਤਾਬਕ ਮੁਲਜ਼ਮ ਇਹ ਨਸ਼ਾ ਲੁਧਿਆਣਾ ਤੋਂ ਲਿਆਏ ਸੀ |
ਇਸ ਸਬੰਧੀ SSP ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਨੇ ਫਿਲੌਰ ਨੇੜੇ ਨੈਸ਼ਨਲ ਹਾਈਵੇਅ ਦੇ ਸਾਈਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਕਾਲੇ ਸ਼ੀਸ਼ਿਆਂ ਵਾਲੀ ਕਰੇਟਾ ਗੱਡੀ ਅੰਮ੍ਰਿਤਸਰ ਦਾ ਨੰਬਰ ਸੀ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਚੈਕਿੰਗ ਕੀਤੀ ਤਾਂ 4 ਗ੍ਰਾਮ ਆਈਸ ਬਰਾਮਦ ਹੋਈ । ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਪਾਣੀ, 20 ਰੁਪਏ ਦਾ ਨੋਟ, ਇੱਕ ਲਾਈਟਰ ਤੇ 1 ਮੋਬਾਈਲ ਫੋਨ ਬਰਾਮਦ ਹੋਇਆ।
ਗਿਰਫਤਾਰੀ ਤੋਂ ਬਾਅਦ ਹਰਪ੍ਰੀਤ ਸਿੰਘ ਤੇ ਉਸਦੇ ਸਾਥੀ ਦਾ ਡੋਪ ਟੈਸਟ ਕਰਵਾਇਆ ਗਿਆ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਉਥੇ ਹੀ ਇਸ ਸਾਰੇ ਮਾਮਲੇ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ।
ਜਿਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਅੰਮ੍ਰਿਤਪਾਲ ਸਿੰਘ ਅਤੇ ਪਰਿਵਾਰ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।