ਲੋਕਾਂ ਨੇ PM Modi ਦੀ ਤਾਣਾਸ਼ਾਹੀ ਨੂੰ ਖਤਮ ਕਰਨਾ ਹੈ, ਸੰਵਿਧਾਨ ਨੂੰ ਬਚਾਉਣਾ ਹੈ-Malwinder Kang
ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ ਮਿਲਣ ਤੋਂ ਬਾਅਦ ਆਪ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ । ਅੰਮ੍ਰਿਤਸਰ ਏਅਰ ਪੋਰਟ ਤੋਂ ਨਿਕਲਦੇ ਹੀ ਸਬ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਉਸ ਤੋਂ ਬਾਅਦ ਉਨ੍ਹਾਂ ਨੇ ਦੁਰਗਿਆਣਾ ਮੰਦਿਰ ਚ ਮੱਥਾ ਟੇਕਿਆ । ਅਰਵਿੰਦ ਕੇਜਰੀਵਾਲ ਨੇ ਆਪ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ । ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਏਬੀਪੀ ਸਾਂਝਾ ਨਾਲ ਗਲਬਾਤ ਕਰਦੇ ਹੋਏ ਦੱਸਿਆ ਕਿ ਸਾਰੇ ਹੀ ਵਿਧਾਇਕ ਅੱਜ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਬਹੁਤ ਖੁਸ਼ ਸਨ । ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ ਚ ਜਿੱਤ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ । ਅਤੇ ਵਿਧਾਇਕਾਂ ਨੇ ਵੀ ਜਿੱਤ ਦਾ ਭਰੋਸਾ ਦਵਾਇਆ ਹੈ । ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਵੀ ਕੀਤਾ ਹੈ ਮੰਤਰੀ ਜਿੰਪਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਬਾਕੀ ਲੋਕ ਸਭਾ ਹਲਕਿਆਂ ਵਿੱਚ ਵੀ ਆਉਣਗੇ । ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਤੋ ਪੰਜਾਬ ਦੇ ਸਾਰੇ ਲੋਕ ਖੁਸ਼ ਹਨ । ਵਿਰੋਧੀਆ ਨੂੰ ਆਪਣੇ ਆਪ ਨੂੰ ਚੈਕ ਕਰਨਾ ਪੈਣਾ ਹੈ । ਕੇੰਦਰ ਵਿੱਚ ਬੀਜੇਪੀ ਦੀ ਸਰਕਾਰ ਆਏਗੀ ਜਾਂ ਨਹੀ ਇਸ ਬਾਰੇ ਬੋਲਦਿਆਂ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹਾਲਾਤ ਬਹੁਤ ਹੀ ਬੁਰੇ ਬਣੇ ਹੋਏ ਹਨ ਬੀਜੇਪੀ ਦੇ , 400 ਪਾਰ ਸੀਟਾਂ ਆਉਣੀਆਂ ਤਾਂ ਦੁਰ ਦੀ ਗੱਲ ਹੈ 200 ਵੀ ਪਾਰ ਨਹੀਂ ਹੋਣੀਆਂ ।