ਅੰਮ੍ਰਿਤਸਰ ਪੁਲਿਸ ਨੇ 2 ਪਿਸਤੌਲ ਤੇ 2 ਮੈਗਜੀਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

Continues below advertisement

ਅੰਮ੍ਰਿਤਸਰ ਪੁਲਿਸ ਨੇ 2 ਪਿਸਤੌਲ ਤੇ 2 ਮੈਗਜੀਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

CM ਭਗਵੰਤ ਸਿੰਘ ਮਾਨ ਵੱਲੋਂ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਨਾਲ ਸਬੰਧਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ..

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਰਾਜਵੰਤ ਸਿੰਘ ਰਾਜੂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਅਟਾਰੀ-ਅੰਮ੍ਰਿਤਸਰ ਰੋਡ ਦੇ ਖੁਰਮਣੀਆਂ ਮੋੜ ਨੇੜੇ ਇੱਕ ਪਾਰਟੀ ਨੂੰ ਇਸ ਖੇਪ ਦੀ ਡਿਲਵਰੀ  ਦੇਣ ਜਾ ਰਿਹਾ ਹੈ। ਪ੍ਰਾਪਤ Çੲਤਲਾਹ   ’ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਯੋਜਨਾਬੱਧ ਢੰਗ ਨਾਲ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਮੁਲਜ਼ਮ ਰਾਜਵੰਤ ਰਾਜੂ ਨੂੰ ਹਥਿਆਰਾਂ ਦੀ ਖੇਪ ਸਣੇ ਕਾਬੂ ਕਰ ਲਿਆ।

Continues below advertisement

JOIN US ON

Telegram