ਰਾਣਾ ਕੰਦੋਵਾਲੀਆ ਦੇ ਕਤਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਅੰਮ੍ਰਿਤਸਰ ਪੁਲਿਸ ਕਰ ਰਹੀ ਪੁੱਛਗਿਛ
Continues below advertisement
ਅੰਮ੍ਰਿਤਸਰ ਦੀ ਇੱਕ ਅਦਾਲਤ (Amritsar Court) ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ (Sidhu Moose Wala Murder) ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ () ਨੂੰ 6 ਜੁਲਾਈ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪਿਛਲੇ ਸਾਲ ਅੰਮ੍ਰਿਤਸਰ ਵਿੱਚ ਹੋਏ ਗੈਂਗਸਟਰ ਰਣਬੀਰ ਸਿੰਘ ਉਰਫ਼ ਰਾਣਾ ਕੰਦੋਵਾਲੀਆ ਦੇ ਕਤਲ ਦੇ ਮਾਮਲੇ ਵਿੱਚ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਰਿਮਾਂਡ ’ਤੇ ਭੇਜਿਆ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਬੁਲੇਟ ਪਰੂਫ਼ ਗੱਡੀ ਵਿੱਚ ਸਖ਼ਤ ਸੁਰੱਖਿਆ ਦਰਮਿਆਨ ਲਾਰੈਂਸ ਬਿਸ਼ਨੋਈ ਨੂੰ ਅੱਠ ਦਿਨਾਂ ਦੇ ਟਰਾਂਜ਼ਿਟ ਰਿਮਾਂਡ 'ਤੇ ਭੇਜਿਆ ਹੈ।
Continues below advertisement