(Source: ECI/ABP News)
Punjab Police ਨੇ Jaggu Bhagwanpuria ਗੈਂਗ ਦੇ 6 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ।ਇਸ ਮੌਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਸ਼ਰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਦਿਹਾਤੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ। ਪਿਛਲੇ ਦਸ ਦਿਨ. ਹੈ. ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ, ਜਿਸ ਵਿੱਚ ਪੁਲਿਸ ਨੇ ਜੱਗੂ ਭਗਵਾਨਪੁਰੀ ਗੈਂਗ ਦੇ 6 ਮੈਂਬਰਾਂ ਨੂੰ ਕਾਬੂ ਕੀਤਾ ਸੀ।ਇਸ ਮੌਕੇ ਬੋਲਦਿਆਂ ਐਸਐਸਪੀ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੰਜ ਹਥਿਆਰ, ਡੇਢ ਕਿਲੋ ਹੈਰੋਇਨ ਅਤੇ 9 ਲੱਖ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਵਿਚ ਹਰਵਿੰਦਰ ਸਿੰਘ ਉਰਫ ਕਾਲੂ, ਆਕਾਸ਼, ਸੰਦੀਪ ਉਰਫ ਸੀਪਾ, ਰਾਜਾ, ਬਲਰਾਜ ਅਤੇ ਦਵਿੰਦਰ ਉਰਫ ਰਾਣਾ ਸਾਰੇ ਵਾਸੀ ਹਨ।
![ਪਰਿਵਾਰ ਨੇ 40 ਲੱਖ ਕਰਜਾ ਚੁੱਕ ਕੇ ਪੁੱਤ ਭੇਜਿਆ ਬਾਹਰ, ਅਮਰੀਕਾ ਨੇ ਕੀਤਾ ਡਿਪੋਰਟ](https://feeds.abplive.com/onecms/images/uploaded-images/2025/02/15/438727d0a6b818ffbaa676b0e0d67b8617396243467551149_original.jpg?impolicy=abp_cdn&imwidth=470)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)