Amritsar Shri Harminder Sahib ਨਹੀਂ ਹੋਵੇਗੀ ਆਤਿਸ਼ਬਾਜੀ! | Abp Sanjha

Amritsar Shri Harminder Sahib ਨਹੀਂ ਹੋਵੇਗੀ ਆਤਿਸ਼ਬਾਜੀ! | Abp Sanjha

ਅੰਮ੍ਰਿਤਸਰ ਅਤੇ ਹਰਿਮੰਦਰ ਸਾਹਿਬ ਵਿੱਚ ਅੱਜ (ਸ਼ੁੱਕਰਵਾਰ) ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਸਿੱਖ ਨਸਕਲੁਸ਼ੀ ਨੂੰ ਵੀ 40 ਸਾਲ ਹੋ ਗਏ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ 'ਤੇ ਹਰਮੰਦਿਰ ਸਾਹਿਬ 'ਚ ਆਤਿਸ਼ਬਾਜ਼ੀ ਨਹੀਂ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਇਤਿਹਾਸਕ ਦਿਹਾੜੇ ਦੀ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਹੈ।

ਪਰ, ਇਸ ਵਾਰ ਸ਼ਾਮ ਨੂੰ 1 ਲੱਖ ਤੋਂ ਵੱਧ ਦੀਵੇ ਜਗਾਏ ਜਾਣਗੇ। 1984 ਦੇ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲੇ ਬੇਕਸੂਰ ਲੋਕਾਂ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਘਿਓ ਦੇ ਦੀਵੇ ਜਗਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਮਕਸਦ ਦੰਗਿਆਂ ਦੌਰਾਨ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕਰਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਕਮੁੱਠਤਾ ਪ੍ਰਗਟਾਉਣਾ ਹੈ।

JOIN US ON

Telegram
Sponsored Links by Taboola