ਪੜਚੋਲ ਕਰੋ
SYL ਮਸਲੇ 'ਤੇ 14 ਅਕਤੂਬਰ ਨੂੰ ਹੋਵੇਗੀ ਅਹਿਮ ਬੈਠਕ
ਐਸਵਾਈਐਲ ਦੇ ਮੁੱਦੇ 'ਤੇ 14 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ ਹੋ ਰਹੀ ਹੈ। 14 ਅਕਤੂਬਰ ਨੂੰ ਸਵੇਰੇ 11:30 ਵਜੇ ਪੰਜਾਬ ਭਵਨ ਚੰਡੀਗੜ੍ਹ 'ਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਦੇ ਅਧਿਕਾਰੀ ਵੀ ਇਸ ਬੈਠਕ 'ਚ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਦੋਵੇਂ ਸੂਬੇ ਦੇ ਅਧਿਕਾਰੀ ਤੱਥਾਂ ਨਾਲ ਆਪਣਾ-ਆਪਣਾ ਪੱਖ ਰੱਖਣਗੇ। ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹੋ ਰਹੀ ਹੈ।
ਹੋਰ ਵੇਖੋ






















