Naib Tehsildar Recruitment Scam । ਨਾਇਬ ਤਹਿਸੀਲਦਾਰ ਭਰਤੀ ਘੁਟਾਲੇ 'ਚ ਇਕ ਹੋਰ ਗ੍ਰਿਫਤਾਰੀ

Continues below advertisement

Cheating Case: ਮਈ 2022 ਵਿੱਚ ਹੋਈ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ ਵਿੱਚ ਧੋਖਾਧੜੀ ਕਰਕੇ ਤੀਜਾ ਸਥਾਨ ਹਾਸਲ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਬਲਦੀਪ ਸਿੰਘ ਉਰਫ ਦੀਪ ਵਾਸੀ ਪਿੰਡ ਦੁਦੀਨ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ।ਡੀਐਸਪੀ ਘਨੌਰ ਰਘੁਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਹੈ। ਉਸ ਕੋਲੋਂ ਇੱਕ ਸਿਮ ਕਾਰਡ ਅਤੇ ਮੋਬਾਈਲ ਬਰਾਮਦ ਹੋਇਆ ਹੈ। ਨਕਲ ਲਈ ਖਰੀਦੀ ਗਈ ਸਿਮ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਕਾਬੂ ਕੀਤਾ ਸੀ, ਜਿਸ ਨੇ ਨਾਇਬ ਤਹਿਸੀਲਦਾਰ ਦੇ ਪੇਪਰ ਵਿੱਚ ਨਕਲ ਕਰਕੇ 12ਵਾਂ ਰੈਂਕ ਹਾਸਲ ਕੀਤਾ ਸੀ।

Continues below advertisement

JOIN US ON

Telegram