ਪੰਜਾਬ ਸਰਕਾਰ ਦਾ E-Governance ਵੱਲ ਇਕ ਹੋਰ ਕਦਮ
Continues below advertisement
ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਆਪ ਸਰਕਾਰ ਹਰ ਰੋਜ਼ ਕਈ ਐਲਾਨ ਕਰ ਰਹੀ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਰਜਿਸਟਰੀ ਸਬੰਧੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਨੇ ਇੱਕ ਪੋਰਟਲ ਲਾਂਚ ਕੀਤਾ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ, "E-Governance ਵੱਲ ਇੱਕ ਹੋਰ ਕਦਮ ਮਾਨ ਸਰਕਾਰ ਦੁਆਰਾ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਰਜਿਸਟਰੀਆਂ ਕਰਵਾਉਣ ਲਈ ਜਾਂ NOC ਲੈਣ ਲਈ ਇੱਕ ਪੋਰਟਲ ਲਾਂਚ ਕੀਤਾ ਗਿਆ। ਹੁਣ ਪੰਜਾਬੀ ਘਰ ਬੈਠੇ ਫੀਸ ਭਰ ਕੇ ਰਜਿਸਟਰੀ ਕਰਵਾ ਸਕਦੇ ਹਨ।"
Continues below advertisement