ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ Sukhbir Badal ਤੋਂ ਹੋਵੇਗੀ ਪੁੱਛਗਿੱਛ
Kotakpura Firing incident: 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਸਵੇਰੇ 10.30 ਵਜੇ SIT ਅੱਗੇ ਪੇਸ਼ ਹੋਣਗੇ। ਸੈਕਟਰ 32 ਸਥਿਤ ਪੰਜਾਬ ਪੁਲਿਸ (Punjab Police) ਅਫਸਰਜ਼ ਇੰਸਟੀਚਿਊਟ, ਚੰਡੀਗੜ੍ਹ 'ਚ ਪੇਸ਼ ਹੋਣ ਲਈ ਉਹਨਾਂ ਨੂੰ ਤਲਬ ਕੀਤਾ ਗਿਆ ਹੈ। 14 ਅਕਤੂਬਰ 2015 ਨੂੰ ਬਰਗਾੜੀ ਵਿੱਚ ਹੋਈ ਬੇਅਦਬੀ ਦੇ ਖਿਲਾਫ ਕੋਟਕਪੂਰਾ 'ਚ ਵਿਰੋਧ ਕਰ ਰਹੇ ਲੋਕਾਂ ‘ਤੇ ਪੰਜਾਬ ਪੁਲਿਸ ਨੇ ਗੋਲੀਆਂ ਚਲਾਈਆਂ ਸੀ ਅਤੇ ਗੋਲੀਬਾਰੀ 'ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸਨ। ਬਹਿਬਲ ਕਲਾਂ ਗੋਲੀ ਕਾਂਡ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਵਿੱਚ ਫਰੀਦਕੋਟ ਦੀ ਹੇਠਲੀ ਅਦਾਲਤ ਵੱਲੋਂ ਕਾਰਵਾਈ ਦੀ ਗੱਲ ਕਹਿਣ ਤੋਂ ਬਾਅਦ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨੂੰ ਤਲਬ ਕੀਤਾ ਹੈ। ਦੱਸ ਦੇਈਏ ਕਿ 2015 ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਨਿਹੱਥੇ ਸਿੱਖਾਂ ਉੱਤੇ ਪੁਲਿਸ ਫਾਇਰਿੰਗ ਦੇ ਹੁਕਮ ਕਿਸ ਨੇ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਐਸਆਈਟੀ ਨੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਗੋਲੀਬਾਰੀ ਦੇ ਸਮੇਂ ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਹੈ।