ਗਰੀਬਾਂ ਨੂੰ ਲੁੱਟ ਰਿਹਾ ASI ਗ੍ਰਿਫਤਾਰ, 10 ਹਜ਼ਾਰ ਦੀ ਰਿਸ਼ਵਤ ਸਮੇਤ ਵਿਜੀਲੈਂਸ ਨੇ ਕੀਤਾ ਕਾਬੂ
Continues below advertisement
ਗਰੀਬਾਂ ਨੂੰ ਲੁੱਟ ਰਿਹਾ ASI ਗ੍ਰਿਫਤਾਰ, 10 ਹਜ਼ਾਰ ਦੀ ਰਿਸ਼ਵਤ ਸਮੇਤ ਵਿਜੀਲੈਂਸ ਨੇ ਕੀਤਾ ਕਾਬੂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨੇੜੇ ਪਿੰਡ ਫਰਵਾਹੀ ਵਿੱਚ ਲੱਖਾ ਸਿੰਘ ਦੀ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ। ਉਹ ਇਸ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਲਈ ਥਾਣਾ ਸਦਰ ਬਰਨਾਲਾ ਪੁੱਜੇ।
ਏ. ਐੱਸ. ਆਈ ਭੋਲਾ ਸਿੰਘ ਨੇ ਇਸ ਮਾਮਲੇ 'ਚ ਕਾਰਵਾਈ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ | ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਇਕਾਈ ਨੇ ਜਾਲ ਵਿਛਾ ਕੇ ਏ. ਐੱਸ. ਆਈ., ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
Continues below advertisement