ਅੰਮ੍ਰਿਤਸਰ NRI 'ਤੇ ਹਮਲੇ ਨੂੰ ਲੈ ਕੇ ਪਰਿਵਾਰ ਨੇ ਕੀਤੇ ਵੱਡੇ ਖੁਲਾਸੇ
ਅੰਮ੍ਰਿਤਸਰ NRI 'ਤੇ ਹਮਲੇ ਨੂੰ ਲੈ ਕੇ ਪਰਿਵਾਰ ਨੇ ਕੀਤੇ ਵੱਡੇ ਖੁਲਾਸੇ
ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿੱਚ ਅਣਪਛਾਤੇ ਨੌਜਵਾਨਾਂ ਨੇ ਇੱਕ ਐਨਆਰਆਈ ਦੇ ਘਰ ਵਿੱਚ ਦਾਖਲ ਹੋ ਕੇ ਗੋਲੀਆ ਮਾਰਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ... ਜਿਸਨੂੰ ਇਲਾਜ਼ ਦੇ ਲਈ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ...ਇਸ ਮੌਕੇ ਮੀਡਿਆ ਦੀ ਟੀਮ ਹਸਪਤਾਲ ਵਿੱਚ ਪੁੱਜੀ ਜਿੱਥੇ ਪੀੜਿਤ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ..ਉੱਥੇ ਪੀੜਿਤ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦਿਨ ਦਿਹਾੜੇ ਘਰ ਵਿੱਚ ਦਾਖਲ ਹੋ ਕੇ ਨੌਜਵਾਨਾਂ ਵੱਲੋਂ ਆ ਕੇ ਪਰਿਵਾਰ ਤੇ ਹਮਲਾ ਕੀਤਾ ਗਿਆ ਤੇ ਗੋਲੀਆਂ ਮਾਰੀਆਂ ਗਈਆਂ... ਉਹਨਾਂ ਕਿਹਾ ਕਿ ਇੱਕ ਐਨਆਰਆਈ ਬਾਹਰੋਂ ਆ ਕੇ ਆਪਣੇ ਪੰਜਾਬ ਦੇ ਵਿੱਚ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਸੀ... ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਵੀ ਰੋਜ਼ਗਾਰ ਮਿਲਣਾ ਸੀ... ਪਰ ਇੱਥੇ ਪੰਜਾਬ ਦੇ ਹਾਲਾਤ ਬਹੁਤ ਮਾੜੇ ਹਨ ਕਿ ਕੋਈ ਵੀ ਬੰਦਾ ਸੁਰੱਖਤ ਨਹੀਂ ਹੈ..






















