ਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !
ਪੰਜਾਬ-ਹਰਿਆਣਾ ਹਾਈਕੋਰਟ ਨੇ ਡੀਐਮ ਜਾਂ ਮਾਲ ਅਧਿਕਾਰੀਆਂ ਦੀ ਪ੍ਰਵਾਨਗੀ ਤੇ ਵਿਭਾਗੀ ਜਾਂਚ ਤੋਂ ਬਿਨਾਂ ਕਾਨੂੰਗੋ ਤੇ ਪਟਵਾਰੀਆਂ ਵਿਰੁੱਧ ਐਫਆਈਆਰ ਦਰਜ ਨਾ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਅਜਿਹੇ 'ਚ ਹੁਣ ਕਾਗਨਿਜ਼ੇਬਲ ਅਪਰਾਧ ਦੇ ਮਾਮਲੇ 'ਚ ਪੁਲਿਸ ਜਾਂ ਹੋਰ ਏਜੰਸੀ ਸਿੱਧੇ ਤੌਰ 'ਤੇ ਐਫਆਈਆਰ ਦਰਜ ਕਰ ਸਕੇਗੀ।ਪਟੀਸ਼ਨ ਦਾਇਰ ਕਰਦੇ ਹੋਏ ਐਡਵੋਕੇਟ ਐਚਸੀ ਅਰੋੜਾ ਨੇ ਕਿਹਾ ਕਿ ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ 21 ਸਤੰਬਰ 2021 ਨੂੰ ਡੀਜੀਪੀ ਨੂੰ ਪੱਤਰ ਲਿਖ ਕੇ ਡੀਐਮ ਜਾਂ ਮਾਲ ਅਧਿਕਾਰੀਆਂ ਦੀ ਇਜਾਜ਼ਤ ਤੋਂ ਬਿਨਾਂ ਪਟਵਾਰੀਆਂ ਤੇ ਕਾਨੂੰਗੋ ਵਿਰੁੱਧ ਐਫਆਈਆਰ ਦਾ ਵਿਰੋਧ ਕੀਤਾ ਸੀ।ਪੱਤਰ ਵਿੱਚ 16 ਮਈ 2001 ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਸੀ ਕਿ ਉਸ ਸਮੇਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਡੀਐਮ ਜਾਂ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਨਾ ਕਰਨ ਦੇ ਹੁਕਮ ਦਿੱਤੇ ਗਏ ਸਨ। ਉਦੋਂ ਕਿਹਾ ਗਿਆ ਸੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਝੂਠੀਆਂ ਸ਼ਿਕਾਇਤਾਂ ਦੇ ਕੇ ਪ੍ਰੇਸ਼ਾਨ ਕੀਤਾ ਜਾਵੇਗਾ।