ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀ ਪਛਾਣ ਕਰਨ ਲਈ ਅੰਮ੍ਰਿਤਸਰ ਪਹੁੰਚ ਪਿਤਾ ਬਲਕੌਰ ਸਿੰਘ ਨੇ ਕਹੀ ਵੱਡੀ ਗੱਲ

ਅੰਮ੍ਰਿਤਸਰ ਪਹੁੰਚੇ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਕਿਹਾ ਹੈ ਕਿ ਇਹ ਤਾਂ ਸ਼ੁਰੂਆਤ ਹੈ, ਉਨ੍ਹਾਂ ਦੀ ਲੜਾਈ ਲੰਬੀ ਹੈ। ਦੋ ਦੀ ਮੌਤ ਉਨ੍ਹਾਂ ਦੇ ਪੁੱਤਰ ਨੂੰ ਵਾਪਸ ਨਹੀਂ ਲਿਆਏਗੀ। ਉਹ ਆਪਣੇ ਬੇਟੇ ਲਈ ਇਨਸਾਫ਼ ਲਈ ਲੜਦੇ ਰਹਿਣਗੇ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਪੰਜਾਬ ਪੁਲਿਸ ਦੀ ਟੀਮ ਨੇ ਅੰਮ੍ਰਿਤਸਰ ਦੇ ਭਕਨਾ 'ਚ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਦੋ ਗੈਂਗਸਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਨੂੰ ਐਨਕਾਊਂਟਰ 'ਚ ਮਾਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ। ਅੱਜ ਉਸ ਦਾ ਪੋਸਟਮਾਰਟਮ ਵੀ ਮੈਡੀਕਲ ਕਾਲਜ ਵਿੱਚ ਕੀਤਾ ਜਾਣਾ ਹੈ। ਪਰ ਇਸ ਤੋਂ ਪਹਿਲਾਂ ਪੰਚਨਾਮਾ ਤਿਆਰ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਜਿਸ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਹੋਣਾ ਵੀ ਜ਼ਰੂਰੀ ਸੀ।

JOIN US ON

Telegram
Sponsored Links by Taboola