ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਅਕਾਲੀ ਦਲ ਵਲੋਂ ਲੜੇਗੀ ਸੰਗਰੂਰ ਜਿਮਣੀ ਚੋਣਾਂ

Continues below advertisement

ਸੰਗਰੂਰ ਦੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਉਨ੍ਹਾਂ ਨੂੰ ਅੱਜ ਜੇਲ੍ਹ ਵਿੱਚ ਮਿਲਣ ਪਹੁੰਚੇ। ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਉਪਰੰਤ ਜੇਲ੍ਹ ਤੋਂ ਬਾਹਰ ਆਉਂਦਿਆਂ ਕਮਲਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਉਮੀਦਵਾਰ ਵਜੋਂ ਇਹ ਚੋਣ ਲੜਨ ਦਾ ਸੁਨੇਹਾ ਬਲਵੰਤ ਸਿੰਘ ਰਾਜੋਆਣਾ ਕੋਲ ਲੈ ਕੇ ਗਏ ਸੀ। ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਉਨ੍ਹਾਂ ਕੋਲ ਇਨ੍ਹਾਂ ਜ਼ਿਮਨੀ ਚੋਣਾਂ ਨੂੰ ਲੈ ਕੇ ਮਿਲਣ ਆਏ ਸੀ। ਜਿਸ ਦਾ ਸੁਨੇਹਾ ਉਹ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਵਿਚ ਦੇਣ ਆਏ ਸੀ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਉਨ੍ਹਾਂ ਨੂੰ ਇਹ ਚੋਣ ਅਕਾਲੀ ਦਲ ਵੱਲੋਂ ਲੜਨ ਦੀ ਆਗਿਆ ਦੇ ਦਿੱਤੀ ਹੈ।

Continues below advertisement

JOIN US ON

Telegram