ਗੁਰਦਾਸਪੁਰ 'ਚ ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡਣ ਤੋਂ ਪਹਿਲਾਂ ਡੀਸੀ ਨੇ ਦਿੱਤੀ ਚੇਤਾਵਨੀ
ਗੁਰਦਾਸਪੁਰ: ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਕਿ 17 ਅਗਸਤ ਨੂੰ ਸਵੇਰੇ 8 ਵਜੇ ਦੇ ਕਰੀਬ ਡੈਮ ਵਿੱਚੋਂ ਪਾਣੀ ਛੱਡਿਆ ਜਾਵੇਗਾ, ਜੋ ਕਰੀਬ 3 ਜਾਂ 4 ਘੰਟਿਆਂ ਬਾਅਦ ਗੁਰਦਾਸਪੁਰ ਜਿਲ੍ਹੇ ਨਾਲ ਲੱਗਦੇ ਰਾਵੀ ਦਰਿਆ ਵਿੱਚ ਪਹੁੰਚੇਗਾ। ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆ ਨੇੜਲੇ ਨੀਵੇਂ ਖੇਤਾਂ/ਇਲਾਕੇ ਵਿੱਚ ਜਾਣ ਤੋਂ ਗੁਰੇਜ਼ ਕਰਨ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ 17 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ ਕਰੀਬ 8 ਵਜੇ ਡੈਮ ਤੋਂ ਦਰਿਆ ਰਾਵੀ ਵਿੱਚ ਪਾਣੀ ਛੱਡਿਆ ਗਿਆ। ਜੋ ਕਰੀਬ ਤਿੰਨ ਤੋਂ ਚਾਰ ਘੰਟਿਆਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ ਲੰਘਦਾ ਹੋਇਆ ਦਰਿਆ ਰਾਵੀ ਪਹੁੰਚੇਗਾ। ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਸੰਭਾਵਿਤ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਦਰਿਆ ਵੱਲ ਨਾ ਜਾਣ ਲਈ ਅਲਰਟ ਜਾਰੀ ਕੀਤਾ ਹੈ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਆਰਐਲ 522 ਤੱਕ ਪਹੁੰਚ ਗਿਆ ਹੈ। ਇਸ ਸਬੰਧੀ ਪਠਾਨਕੋਟ ਦੇ ਡੀਸੀ ਨੇ ਵੀ ਪੁਲਿਸ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਕਿਸੇ ਵੀ ਸਮੇਂ ਡੈਮ ਤੋਂ ਦਰਿਆ ਵਿੱਚ ਪਾਣੀ ਛੱਡਣ ਸਬੰਧੀ ਸਬੰਧਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲੈ ਜਾਣ। ਦੀਨਾਨਗਰ ਦੇ ਮਕੋੜਾ ਬੰਦਰਗਾਹ 'ਤੇ ਦਰਿਆ ਰਾਵੀ ਅਤੇ ਦਰਿਆ ਉਜ ਦੇ ਸੰਗਮ 'ਤੇ ਪਾਣੀ ਦਾ ਪੱਧਰ ਪਹਿਲਾਂ ਹੀ ਵਧ ਗਿਆ ਹੈ।