Assembly ਨਾ ਚੱਲਣ ਦੇਣਾ ਲੋਕਤੰਤਰ 'ਤੇ ਵੱਡੇ ਸਵਾਲ ਪੈਦਾ ਕਰਦਾ- Bhagwant Mann

Continues below advertisement

ਮੁੱਖ ਮੰਤਰੀ ਨੇ ਇਹ ਮੀਟਿੰਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਦੇ ਉਸ ਫੈਸਲੇ ਤੋਂ ਬਾਅਦ ਬੁਲਾਈ ਹੈ, ਜਿਸ ਵਿੱਚ ਉਨ੍ਹਾਂ ਨੇ ਵਿਸ਼ਵਾਸ ਮਤ ਸਾਬਤ ਕਰਨ ਲਈ ਵਿਸ਼ੇਸ਼ ਇਜਲਾਸ ਬੁਲਾਉਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਗਲਤ ਦੱਸਿਆ ਸੀ। ਭਗਵੰਤ ਮਾਨ ਨੇ ਰਾਜਪਾਲ ਦੇ ਵਿਸ਼ੇਸ਼ ਸੈਸ਼ਨ ਦੇ ਫੈਸਲੇ ਨੂੰ ਵਾਪਸ ਲੈਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵਿਟਰ 'ਤੇ ਲਿਖਿਆ, ''ਰਾਜਪਾਲ ਵੱਲੋਂ ਵਿਧਾਨ ਸਭਾ ਨੂੰ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ...ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਵੱਲੋਂ ਚੁਣੇ ਹੋਏ ਜਨਤਕ ਨੁਮਾਇੰਦੇ ਚਲਾਉਣਗੇ ਜਾਂ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤਾ ਇੱਕ ਵਿਅਕਤੀ... ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਆਪਰੇਸ਼ਨ ਲੋਟਸ... ਜਨਤਾ ਦੇਖ ਰਹੀ ਹੈ।"

Continues below advertisement

JOIN US ON

Telegram