Bhagwant Mann ਸਰਕਾਰ ਦੇ ਨਵੇਂ ਜਰਨੈਲ, 5 ਵਿਧਾਇਕਾਂ ਨੇ ਮੰਤਰੀ ਵਜੋਂ ਲਿਆ ਹਲਫ਼
Continues below advertisement
ਕੈਬਨਿਟ 'ਚ ਫੇਰਬਦਲ ਤੋਂ ਪਹਿਲਾਂ ਸੀਐਮ ਮਾਨ ਦਾ ਵੱਡਾ ਐਕਸ਼ਨ
ਪੰਜਾਬ ਕੈਬਨਿਟ 'ਚ ਫੇਰਬਦਲ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਹਟਾ ਦਿੱਤਾ ਹੈ। ਉਂਝ ਅਜੇ ਇਸ ਦਾ ਕਾਰਨ ਸਪੱਸ਼ਟ ਨਹੀਂ ਹੋਇਆ।
ਓਂਕਾਰ ਸਿੰਘ ਕੋਲ ਬਹੁਤ ਹੀ ਮਹੱਤਵਪੂਰਨ ਅਹੁਦਾ ਸੀ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦੇ ਸੀ। ਉਹ ਮੁੱਖ ਮੁੱਦਿਆਂ 'ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦੇ ਸੀ। ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।
ਓਂਕਾਰ ਸਿੰਘ ਮੂਲ ਰੂਪ ਤੋਂ ਸੰਗਰੂਰ ਦੇ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਉਹ ਸੀਐਮ ਭਗਵੰਤ ਮਾਨ ਸਿੰਘ ਦੇ ਖਾਸ ਮੰਨੇ ਜਾਂਦੇ ਹਨ। ਉਹ ਪਹਿਲਾਂ ਵੀ ਕਈ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ। ਹਾਲਾਂਕਿ ਇਸ ਮਾਮਲੇ 'ਚ ਅਜੇ ਤੱਕ ਕੋਈ ਕੁਝ ਨਹੀਂ ਕਹਿ ਰਿਹਾ।
Continues below advertisement