SGPC Vs Bhagwant mann | ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ 'ਤੇ ਘਿਰੀ ਭਗਵੰਤ ਮਾਨ ਸਰਕਾਰ
SGPC Vs Bhagwant mann | ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ 'ਤੇ ਘਿਰੀ ਭਗਵੰਤ ਮਾਨ ਸਰਕਾਰ
#Punjab #Shaheedijodmel #Bhagwantmann #sgpc #Abplive
ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਫੈਸਲੇ 'ਤੇ ਭਗਵੰਤ ਮਾਨ ਸਰਕਾਰ ਘਿਰ ਗਈ ਹੈ। ਸ਼੍ਰੋਮਣੀ ਕਮੇਟੀ ਸਣੇ ਕਈ ਸਿੱਖ ਸੰਸਥਾਵਾਂ ਨੇ ਇਸ ਫੈਸਲੇ ਨੂੰ ਗੁਰਮਤਿ ਮਰਿਆਦਾ ਦੇ ਵਿਰੁੱਧ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਉਪਰ ਵੀ ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ ‘ਮਾਤਮੀ ਬਿਗਲ’ ਵਜਾਉਣ ਦੇ ਫੈਸਲੇ ਨੂੰ ਗੁਰਮਤਿ ਮਰਿਆਦਾ ਦੇ ਵਿਰੁੱਧ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਨਾ ਸਰੋਤ ਹਨ ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿੱਚ ਯਾਦ ਕਰ ਕੇ ਸ਼ਕਤੀ ਤੇ ਅਗਵਾਈ ਪ੍ਰਾਪਤ ਕਰਦੀ ਹੈ ਪਰ ਮੁੱਖ ਮੰਤਰੀ ਵੱਲੋਂ ਇਨ੍ਹਾਂ ਸ਼ਹਾਦਤਾਂ ਨੂੰ ਮਾਤਮ ਤੇ ਸੋਗ ਦੀ ਘਟਨਾ ਵਜੋਂ ਉਭਾਰਿਆ ਜਾਣਾ ਸਿੱਖ ਇਤਿਹਾਸ ਤੇ ਗੁਰਮਤਿ ਪ੍ਰੰਪਰਾ ਦੇ ਅਨੁਕੂਲ ਨਹੀਂ ਹੈ। ਇਸ ਵਾਸਤੇ ਉਨ੍ਹਾਂ ਮੁੱਖ ਮੰਤਰੀ ਤੋਂ ਮਾਤਮੀ ਬਿਗੁਲ ਵਜਾਉਣ ਦਾ ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ।ਇਸੇ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ,ਦਲ ਖਾਲਸਾ, ਹਵਾਰਾ ਕਮੇਟੀ ਸਿੱਖ ਜਥੇਬੰਦੀਆਂ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਮਾਤਮੀ ਦਿਵਸ ਵਜੋਂ ਮਨਾਏ ਜਾਣ ਸਬੰਧੀ ਬਿਆਨ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਖ਼ਾਲਸਾ ਪੰਥ ਵਿੱਚ ਮਾਤਮ ਦੀ ਕੋਈ ਥਾਂ ਨਹੀਂ ਹੈ।