Bhagwant Mann Health | CM Bhagwant Mann ਨੂੰ ਮਿਲੀ ਹਸਪਤਾਲ ਤੋਂ ਛੁੱਟੀ
Bhagwant Mann Health | CM Bhagwant Mann ਨੂੰ ਮਿਲੀ ਹਸਪਤਾਲ ਤੋਂ ਛੁੱਟੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ। ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ। ਛੁੱਟੀ ਮਿਲਣ ਤੋਂ ਬਾਅਦ ਭਗਵੰਤ ਮਾਨ ਆਪਣੀ ਸਰਕਾਰੀ ਰਿਹਾਇਸ਼ ਤੇ ਪਹੁੰਚੇ। ਉਹਨਾਂ ਨੇ ਫ਼ਸਲਾਂ ਦੀ ਖ਼ਰੀਦ ਨੂੰ ਲੈਕੇ ਸ਼ਾਮ ਨੂੰ ਅਧਿਕਾਰੀਆਂ ਨੂੰ ਮੀਟਿੰਗ ਕਰਨ ਲਈ ਸੱਦਿਆ ਹੈ। ਮੁੱਖ ਮੰਤਰੀ ਭਗਵੰਤ ਮਾਨ 3 ਦਿਨ ਹਸਪਤਾਲ ਵਿੱਚ ਜ਼ੇਰੇ ਇਲਾਜ਼ ਰਹਿਣ ਤੋਂ ਬਾਅਦ ਮੁੜ ਤੰਦਰੁਸਤ ਹੋ ਗਏ ਹਨ। ਹੁਣ ਉਹਨਾਂ ਨੂੰ ਹਸਪਤਾਲ ਵਿੱਚ ਛੁੱਟੀ ਦੇ ਦਿੱਤੀ ਗਈ ਹੈ। ਸਮੇਂ ਸਮੇਂ ਤੇ ਡਾਕਟਰਾਂ ਉਹਨਾਂ ਦੀ ਸਿਹਤ ਤੇ ਨਜ਼ਰ ਬਣਾਕੇ ਰੱਖਣਗੇ ਅਤੇ ਜਾਂਚ ਕੀਤੀ ਜਾਂਦੀ ਰਹੇਗੀ। ਮੁੱਖ ਮੰਤਰੀ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਦੀ ਅਹਿਮ ਬੈਠਕ ਸੱਦੀ ਹੈ।

















