CBI ਰੇਡ 'ਤੇ ਭਗਵੰਤ ਮਾਨ ਦਾ ਬਿਆਨ

Continues below advertisement

CBI at Manish Sisodia's house: ਅੱਜ ਸਵੇਰੇ ਦਿੱਲੀ ਦੇ ਡਿਪਟੀ ਸੀ.ਐਮ ਮਨੀਸ਼ ਸਿਸੋਦੀਆ ਦੇ ਘਰ 'ਤੇ ਸੀ.ਬੀ.ਆਈ ਦੇ ਛਾਪੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਇੱਕ ਅਮਰੀਕੀ ਅਖਬਾਰ ਦੇ ਪਹਿਲੇ ਪੰਨੇ ਦਾ ਹਵਾਲਾ ਦਿੰਦੇ ਹੋਏ ਸੀਬੀਆਈ ਦੇ ਇਸ ਛਾਪੇ ਦੀ ਆਲੋਚਨਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ, ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ NYT ਨੇ ਪਹਿਲੇ ਪੰਨੇ 'ਤੇ ਉਸਦੀ ਫੋਟੋ ਛਾਪੀ ਅਤੇ ਅੱਜ ਮੋਦੀ ਜੀ ਨੇ ਸੀਬੀਆਈ ਨੂੰ ਉਨ੍ਹਾਂ ਦੇ ਘਰ ਭੇਜਿਆ, ਇਸ ਤਰ੍ਹਾਂ ਭਾਰਤ ਕਿਵੇਂ ਤਰੱਕੀ ਕਰੇਗਾ?

Continues below advertisement

JOIN US ON

Telegram