Bhagwant Mann Vs Governor | CM ਮਾਨ ਦੀ ਚਿੱਠੀ ਦਾ ਰਾਜਪਾਲ ਨੇ ਦਿੱਤਾ ਜਵਾਬ
Bhagwant Mann Vs Governor | CM ਮਾਨ ਦੀ ਚਿੱਠੀ ਦਾ ਰਾਜਪਾਲ ਨੇ ਦਿੱਤਾ ਜਵਾਬ
ਰਾਜਪਾਲ ਨੇ ਲਿਖੀ ਮੋੜਵੀਂ ਚਿੱਠੀ
''ਪੈਂਡਿੰਗ ਬਿੱਲਾਂ ਬਾਰੇ ਕਾਨੂੰਨ ਅਨੁਸਾਰ ਜਲਦ ਫੈਸਲਾ ਲਿਆ ਜਾਵੇਗਾ''
#Punjab #Politics #bhagwantmann #governor #abplive
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਚਿੱਠੀ ਪੱਤਰ ਦਾ ਸਿਲਸਿਲਾ ਫਿਰ ਸ਼ੁਰੂ ਹੋ ਗਿਆ ਹੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ
ਜਿਸ ਚ ਉਨ੍ਹਾਂ ਵਿਧਾਨ ਸਭਾ ਸੈਸ਼ਨਜ਼ ਦੌਰਾਨ ਪਾਸ ਕੀਤੇ ਗਏ ਬਿੱਲਾ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ
ਰਾਜਪਾਲ ਵਲੋਂ ਇਨ੍ਹਾਂ ਬਿੱਲਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ ਸੀ ਕਿਓਂਕਿ ਵਿਧਾਨ ਸਭਾ ਸੈਸ਼ਨ ਨੂੰ ਗੈਰ ਕਾਨੂੰਨੀ ਕਿਹਾ ਜਾ ਰਿਹਾ ਸੀ
ਮਸਲਾ ਅਦਾਲਤ ਤੱਕ ਪਹੁੰਚਿਆ ਜਿਸ 'ਤੇ ਫੈਸਲਾ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੈਸ਼ਨਜ਼ ਦੌਰਾਨ ਪਾਸ ਕੀਤੇ ਗਏ ਬਿੱਲਾਂ ਨੂੰ ਪ੍ਰਵਾਨਗੀ ਦੇਣ ਲਈ ਕਿਹਾ ਹੈ |
CM ਮਾਨ ਨੇ ਚਿੱਠੀ ਚ ਅਦਾਲਤੀ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਸੁਪਰੀਮ ਕੋਰਟ ਦੇ 10 ਨਵੰਬਰ 2023 ਦੇ ਫੈਸਲੇ ਦੇ ਅਨੁਸਾਰ ਵਿਧਾਨ ਸਭਾ ਦਾ ਸੈਸ਼ਨ ਨੂੰ ਮਾਨਯੋਗ ਸੁਪਰੀਮ ਕੋਰਟ ਵਲੋ ਵੈਧ ਕਰਾਰ ਦੇ ਦਿਤਾ ਹੈ । ਇਸ ਲਈ ਪੰਜਾਬ ਵਿਧਾਨ ਸਭਾ ਵਲੋ ਪਾਸ ਕੀਤੇ 5 ਬਿਲਾਂ ਨੂੰ ਜਲਦ ਪ੍ਰਵਾਨਗੀ ਦਿਤੀ ਜਾਏ ।
ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਚਿੱਠੀ ਦਾ ਜਵਾਬ ਵੀ ਰਾਜਪਾਲ ਵਲੋਂ ਆ ਗਿਆ ਹੈ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਮੋੜਵੀਂ ਚਿੱਠੀ ਲਿਖੀ ਹੈ
ਜਿਸ ਚ ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਸੰਵਿਧਾਨਕ ਪਟੜੀ 'ਤੇ ਆ ਗਈ ਹੈ।
ਤੇ ਵਾਰ ਵਾਰ ਸਲਾਹ ਦਿੰਦੇ ਹਨ ਕਿ ਜੋ ਨਿਯਮ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਚ ਮੰਨੇ ਜਾ ਰਹੇ ਹਨ ਉਨ੍ਹਾਂ ਦੀ ਪਾਲਣਾ ਕੀਤੀ ਜਾਵੇ
ਸੋ ਸੁਪਰੀਮ ਕੋਰਟ ਦੇ ਆਦੇਸ਼ ਆਉਣ ਤੋਂ ਬਾਅਦ ਪੈਂਡਿੰਗ ਬਿੱਲਾਂ ਬਾਰੇ ਕਾਨੂੰਨ ਅਨੁਸਾਰ ਜਲਦ ਫੈਸਲਾ ਲਿਆ ਜਾਵੇਗਾ।