Bhai Ranjit Singh Dhadrian Wale ਦੀ ਮਾਤਾ ਦਾ ਦੇਹਾਂਤ, ਭਾਵੁਕ ਹੋ ਕੇ ਕੀਤੀ ਲੋਕਾਂ ਨੂੰ ਅਪੀਲ
Bhai Ranjit Singh Dhadrian Wale ਦੀ ਮਾਤਾ ਦਾ ਦੇਹਾਂਤ, ਭਾਵੁਕ ਹੋ ਕੇ ਕੀਤੀ ਲੋਕਾਂ ਨੂੰ ਅਪੀਲ
#Parmeshardwar #EMMPEE #BhaiRanjitSinghDhadrianWale #Motherdeath #RIP #Parminderkaur #Bhagwantmann
ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਡੂੰਘਾ ਸਦਮਾ
ਮਾਤਾ ਦਾ ਹੋਇਆ ਦੇਹਾਂਤ, ਭਲਕੇ ਹੋਵੇਗਾ ਸਸਕਾਰ
ਲੋਕਾਂ ਨੂੰ ਅੰਤਿਮ ਸੰਸਕਾਰ 'ਚ ਪੁੱਜਣ ਦੀ ਅਪੀਲ
ਭਾਵੁਕ ਮਨ ਨਾਲ ਲੋਕਾਂ ਨੂੰ ਕੀਤੀ ਅਪੀਲ
CM ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਡੂੰਘਾ ਸਦਮਾ ਲੱਗਾ ਹੈ |
ਭਾਈ ਰਣਜੀਤ ਸਿੰਘ ਦੇ ਮਾਤਾ ਪਰਮਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ।
7 ਸਤੰਬਰ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ 'ਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ।
ਜਾਣਕਾਰੀ ਮੁਤਾਬਕ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ
ਉਨ੍ਹਾਂ ਨੂੰ ਇਨਫੈਕਸ਼ਨ ਤੇ ਦਿਲ ਦੀ ਬਿਮਾਰੀ ਸੀ ਜਿਸ ਦਾ ਇਲਾਜ ਪੂਰਾ ਹੋ ਚੁੱਕਿਆ ਸੀ ਪਰ ਅਚਾਨਕ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਹੁਣ ਭਲਕੇ ਯਾਨੀ ਕਿ 9 ਸਤੰਬਰ ਨੂੰ ਢੱਡਰੀਆਂ ਵਾਲੇ ਦੇ ਮਾਤਾ ਜੀ ਦਾ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।
ਭਾਈ ਰਣਜੀਤ ਸਿੰਘ ਢਡਰੀਆਂਵਾਲੇ ਜੋ ਇਸ ਸਮੇਂ ਅਮਰੀਕਾ ਚ ਸਨ - ਉਹ ਮਾਤਾ ਦੇ ਦਿਹਾਂਤ ਤੋਂ ਬਾਅਦ ਅੱਜ ਹੀ ਅਮਰੀਕਾ ਤੋਂ ਵਾਪਸ ਆਏ ਹਨ। ਜਿਨ੍ਹਾਂ ਵਲੋਂ ਵੀਡੀਓ ਜਾਰੀ ਕਰਕੇ ਆਪਣਾ ਦੁੱਖ ਸੰਗਤਾਂ ਨਾਲ ਸਾਂਝਾ ਕੀਤਾ ਗਿਆ ਹੈ ਤੇ ਲੋਕਾਂ ਨੂੰ ਮਾਤਾ ਦੇ ਅੰਤਿਮ ਸੰਸਕਾਰ 'ਚ ਪੁੱਜਣ ਦੀ ਅਪੀਲ ਕੀਤੀ ਗਈ ਹੈ।
ਉਥੇ ਹੀ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਲਿਖਿਆ ਹੈ
ਸਿੱਖ ਧਰਮ ਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੀ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਤੇ ਭਾਈ ਸਾਹਿਬ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ…ਨਾਲ ਹੀ ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ…
ਮਾਤਾ ਪਰਮਿੰਦਰ ਕੌਰ ਦੇ ਦੇਹਾਂਤ ਤੋਂ ਬਾਅਦ ਘਰ ਪਰਿਵਾਰ ਤੇ ਗੁਰਦੁਆਰਾ ਪਰਮੇਸ਼ਵਰ ਦੁਆਰ ਵਿੱਚ ਸੋਗ ਦੀ ਲਹਿਰ ਹੈ। ਸੰਗਤਾਂ ਦਾ ਕਹਿਣਾ ਹੈ ਕਿ ਮਾਤਾ ਪਰਮਿੰਦਰ ਕੌਰ ਉਚੇਰੀ ਸ਼ਖ਼ਸੀਅਤ ਦੀ ਮਾਲਕ ਸਨ ਤੇ ਉਨ੍ਹਾਂ ਦੀ ਮੌਤ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।