Transportation Tender Scam 'ਚ ਫਸੇ Bharat Bhushan Ashu ਅੱਜ ਫਿਰ ਅਦਾਲਤ 'ਚ ਹੋਣਗੇ ਪੇਸ਼
Continues below advertisement
ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ 'ਚ ਫਸੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਵਿਜੀਲੈਂਸ ਆਪਣੀ ਸ਼ਿਕੰਜਾ ਕੱਸ ਰਹੀ ਹੈ। ਇੰਨਾ ਹੀ ਨਹੀਂ ਉਸ ਦੇ ਕਰੀਬੀ ਦੋਸਤਾਂ ਤੋਂ ਪੁੱਛਗਿੱਛ ਦਾ ਦੌਰ ਵੀ ਚੱਲ ਰਹੀ ਹੈ। ਇਸ ਤੋਂ ਇਲਾਵਾ ਆਸ਼ੂ ਇੱਕ ਧਾਰਮਿਕ ਸੰਸਥਾ ਨਾਲ ਜੁੜਿਆ ਹੋਇਆ ਹੈ, ਉਸ ਤੋਂ ਵੀ ਵਿਜੀਲੈਂਸ ਵੱਲੋਂ ਕਈ ਘੰਟੇ ਪੁੱਛਗਿੱਛ ਕੀਤੀ। ਅੱਜ ਭਾਰਤ ਭੂਸ਼ਣ ਆਸ਼ੂ ਦਾ ਅਦਾਲਤੀ ਰਿਮਾਂਡ ਖ਼ਤਮ ਹੋ ਗਿਆ ਹੈ। ਵਿਜੀਲੈਂਸ ਵੱਲੋਂ ਉਸ ਨੂੰ ਅੱਜ ਮੁੜ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਹਾਸਲ ਜਾਣਕਾਰੀ ਮੁਤਾਬਕ ਆਸ਼ੂ ਨੂੰ ਲੁਧਿਆਣਾ ਦੀ ਅਦਾਲਤ ਵੱਲੋਂ 2 ਦਿਨ ਦੇ ਰਿਮਾਂਡ 'ਤੇ ਭੇਜਿਆ ਗਿਆ ਸੀ, ਜੋ ਅੱਜ ਖ਼ਤਮ ਹੋ ਗਿਆ ਹੈ। ਇਸ ਲਈ ਸਖ਼ਤ ਸੁਰੱਖਿਆ ਦਰਮਿਆਨ ਵਿਜੀਲੈਂਸ ਵਿਭਾਗ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ। ਇੰਨਾ ਹੀ ਨਹੀਂ ਵਿਜੀਲੈਂਸ ਦੇ ਹੱਥ ਕੁਝ ਹੋਰ ਅਹਿਮ ਸੁਰਾਗ ਵੀ ਲੱਗੇ ਹਨ, ਜਿਨ੍ਹਾਂ ਨੂੰ ਵਿਜੀਲੈਂਸ ਅਦਾਲਤ 'ਚ ਪੇਸ਼ ਕਰੇਗੀ।
Continues below advertisement
Tags :
Punjab News ED Bharat Bhushan Ashu Punjab Congress Vigilance Department Ludhiana Court ABP Sanjha Former Minister Transportation Tender Scam Remand Of Bharat Bhushan Ashu