Bharat Bhushan ashu On ED remand |ਸਾਬਕਾ ਮੰਤਰੀ ਆਸ਼ੂ ਦੀ ਅਦਾਲਤ 'ਚ ਪੇਸ਼ੀ,ED ਨੂੰ ਮਿਲਿਆ 5 ਦਿਨ ਦਾ ਰਿਮਾਂਡ
Bharat Bhushan ashu On ED remand |ਸਾਬਕਾ ਮੰਤਰੀ ਆਸ਼ੂ ਦੀ ਅਦਾਲਤ 'ਚ ਪੇਸ਼ੀ,ED ਨੂੰ ਮਿਲਿਆ 5 ਦਿਨ ਦਾ ਰਿਮਾਂਡ
ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਅਦਾਲਤ 'ਚ ਪੇਸ਼ੀ
ED ਨੂੰ ਮਿਲਿਆ 5 ਦਿਨ ਦਾ ਰਿਮਾਂਡ
ਜਲੰਧਰ ਕੋਰਟ 'ਚ ਹੋਈ ਪੇਸ਼ੀ
ਸਾਬਕਾ ਮੰਤਰੀ ਤੇ ਕਾਂਗਰਸੀ ਲੀਡਰ ਭਾਰਤ ਭੂਸ਼ਣ ਆਸ਼ੂ ਦੀ ਕੋਰਟ ਵਿਚ ਪੇਸ਼ੀ ਹੋਈ ਹੈ
ਈਡੀ ਦੀ ਟੀਮ ਆਸ਼ੂ ਨੂੰ ਜਲੰਧਰ ਲੈ ਕੇ ਪਹੁੰਚੀ
ਭਾਰਤ ਭੂਸ਼ਣ ਆਸ਼ੂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 5 ਦਿਨਾਂ ਦੇ ਰਿਮਾਂਡ ਲਈ ਭੇਜ ਦਿੱਤਾ ਗਿਆ।
ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਕੋਰਟ ਵਿਚ ਪੇਸ਼ੀ ਦੌਰਾਨ ਆਸ਼ੂ ਦੀ ਸਪੋਰਟ ਵਿਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਸ਼ਖਵਿੰਦਰ ਕੋਟਲੀ ਵੀ ਪਹੁੰਚੇ।
ਉਨ੍ਹਾਂ ਦੇ ਨਾਲ ਕਾਂਗਰਸ ਦੀ ਲੋਕਲ ਲੀਡਰਸ਼ਿਪ ਵੀ ਮੌਜੂਦ ਰਹੀ।
ਦੱਸਿਆ ਜਾ ਰਿਹਾ ਹੈ ਕਿ ਈ. ਡੀ. ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਦੀਆਂ
ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਤੋਂ ਈ. ਡੀ. ਵਿਭਾਗ ਦੇ ਅਧਿਕਾਰੀਆਂ ਅਤੇ ਵਕੀਲ ਵੱਲੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ।
ਜਿਸ 'ਤੇ ਮਾਨਯੋਗ ਅਦਾਲਤ ਨੇ 5 ਦਿਨਾਂ ਦਾ ਪੁਲਸ ਰਿਮਾਂਡ ਦੇ ਕੇ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਈ. ਡੀ. ਦੀ ਗ੍ਰਿਫ਼ਤ ਵਿੱਚ ਭੇਜਣ ਦਾ ਹੁਕਮ ਸੁਣਾਇਆ
ਦੱਸ ਦਈਏ ਕਿ ਬੀਤੇ ਦਿਨੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਭਾਰਤ ਭੂਸ਼ਣ ਨੂੰ ਗ੍ਰਿਫਤਾਰ ਕਰ ਲਿਆ ਸੀ।
ਈਡੀ ਨੇ ਇਹ ਕੇਸ ਪੀਐੱਮਐੱਲਏ ਤਹਿਤ ਦਰਜ ਕੀਤਾ ਹੈ।
ਇਹ ਮਾਮਲਾ ਉਸ ਸਮੇਂ ਦਾ ਦੱਸਿਆ ਜਾ ਰਿਹਾ ਹੈ ਜਦੋਂ ਭਾਰਤ ਭੂਸ਼ਣ ਆਸ਼ੂ
ਪੰਜਾਬ ਦੇ ਖੁਰਾਕ ਸਿਵਲ ਸਪਲਾਈ ਮੰਤਰੀ ਸਨ।
ਉਸ ਸਮੇਂ ਇਲਜ਼ਾਮ ਲੱਗੇ ਸਨ ਕਿ ਉਸ ਨੇ ਟਰਾਂਸਪੋਰਟੇਸ਼ਨ ਟੈਂਡਰ ‘ਚ ਘੁਟਾਲਾ ਕੀਤਾ ਹੈ।
ਪਿਛਲੇ ਸਾਲ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਰਿਹਾਇਸ਼ ਅਤੇ ਹੋਰ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਗਈ ਸੀ।
ਇਸ ਮਾਮਲੇ ਦੀ ਪੰਜਾਬ ਪੁਲਿਸ ਦੀ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਸੀ।
ਇਸੇ ਕੇਸ ਦੇ ਆਧਾਰ ‘ਤੇ ਕੇਂਦਰੀ ਜਾਂਚ ਏਜੰਸੀ ED ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ
ਕਈ ਮੁਲਜ਼ਮਾਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ।
ਸੂਤਰਾਂ ਦੀ ਮੰਨੀਏ ਤਾਂ ਈ. ਡੀ. ਨੂੰ ਕੁਝ ਵਿਦੇਸ਼ੀ ਟਰਾਂਜੈਕਸ਼ਨ ਸਬੰਧੀ ਸਬੂਤ ਮਿਲੇ ਹਨ, ਜਿਨ੍ਹਾਂ ਬਾਰੇ ਅਧਿਕਾਰੀ ਸਾਬਕਾ ਮੰਤਰੀ ਆਸ਼ੂ ਕੋਲੋਂ ਪੁੱਛਗਿੱਛ ਕਰਨੀ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੂੰ 1 ਅਗਸਤ ਨੂੰ ਈ. ਡੀ. ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ ਸੀ।
ਇਸ ਮਾਮਲੇ ਵਿੱਚ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਆਸ਼ੂ ਨੂੰ ਪਹਿਲਾਂ ਪੁੱਛਗਿੱਛ ਲਈ ਬੁਲਾਇਆ ਗਿਆ।
ਤੇ ਫਿਰ ਗਿਰਫ਼ਤਾਰ ਕਰ ਲਿਆ ਗਿਆ ਸੀ |