ਬੀਬੀ ਜਗੀਰ ਕੌਰ ਐਸ.ਜੀ.ਪੀ.ਸੀ ਪ੍ਰਧਾਨ ਦੀ ਚੋਣ 'ਚ ਫਿਰ ਉਮੀਦਵਾਰ ਵੱਜੋ ਮੈਦਾਨ 'ਚ ਉੱਤਰੇ

Continues below advertisement

ਅਸ਼ਰਫ਼ ਢੁੱਡੀ ਦੀ ਰਿਪੋਰਟ

ਬੀਬੀ ਜਗੀਰ ਕੌਰ ਐਸ.ਜੀ.ਪੀ.ਸੀ ਪ੍ਰਧਾਨ ਦੀ ਚੋਣ 'ਚ ਫਿਰ ਉਮੀਦਵਾਰ ਵੱਜੋ ਮੈਦਾਨ 'ਚ ਉੱਤਰੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਦੇ ਪ੍ਰਧਾਨ ਦੀ ਚੋਣ 28 ਅਕਤੂਬਰ ਨੂੰ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ। ਪਿਛਲੀ ਚੋਣਾਂ ਵਿੱਚ ਬੀਬੀ ਜਗੀਰ ਕੌਰ ਨੂੰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਜ਼ਿਕਰ ਕਰ ਦਈਏ ਕਿ ਦੇਸ਼ ਦੀ ਸਭ ਤੋਂ ਵੱਡੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅਹਿਮ ਮੀਟਿੰਗ ਕੀਤੀ। ਬਾਗੀ ਧੜੇ ਨੇ ਅੱਜ ਸ਼੍ਰੋਮਣੀ ਕਮੇਟੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਮੀਟਿੰਗ ਵਿੱਚ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।

Continues below advertisement

JOIN US ON

Telegram