ਪੜਚੋਲ ਕਰੋ
Bibi Jagir Kaur ਨੇ SGPC ਦੇ ਪ੍ਰਧਾਨ ਦੀ ਚੋਣ ਲਈ ਮੈਨੀਫੈਸਟੋ ਕੀਤਾ ਜਾਰੀ
ਜਲੰਧਰ: ਅੱਜ ਜਲੰਧਰ ਵਿੱਚ ਬੀਬੀ ਜਗੀਰ ਕੌਰ ਨੇ SGPC ਦੇ ਪ੍ਰਧਾਨ ਦੇ ਚੋਣ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਜਿਸ ਲਈ 9 ਨਵੰਬਰ 2022 ਨੂੰ ਵੋਟਿੰਗ ਹੋਵੇਗੀ।
ਬੀਬੀ ਜਗੀਰ ਕੌਰ ਨੇ ਕਿਹਾ ਹੈ, "ਮੈਨੂੰ ਖੁਸ਼ੀ ਹੈ ਕਿ ਇਸ ਵਾਰ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਜੇ ਮੈਨੂੰ ਸੰਗਤਾਂ ਵੱਲੋਂ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਮੈਂ ਮੁੱਖ ਤੌਰ ’ਤੇ ਇਹ ਕਾਰਜ ਕਰਾਂਗੀ।"
ਇਸ ਮੌਕੇ ਬੀਬੀ ਜਗੀਰ ਕੌਰ ਨੇ ਬੰਦੀ ਸਿੱਖਾਂ ਦੇ ਮਾਮਲੇ ਵਿੱਚ ਕਿਹਾ ਕਿ ਇਸ ਵਿੱਚ ਸਾਰੇ ਪ੍ਰਮੁੱਖ ਸਿੱਖਾਂ ਨੂੰ ਸ਼ਾਮਲ ਕੀਤਾ ਜਾਵੇਗਾ ਉਹ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਥ ਦੇ ਕੰਮ ਲਈ ਮੇਰੀ ਆਲੋਚਨਾ ਕਰਨ ਵਾਲਿਆਂ ਕੋਲ ਜਾਇਆ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ।
ਹੋਰ ਵੇਖੋ






















