ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ 'ਚ ਹੋਈ ਕਾਰਵਾਈ 'ਤੇ SGPC ਮੈਂਬਰ ਨੇ ਹੀ ਚੁੱਕੇ ਸਵਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਉੱਪਰ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਸਿਰਫ ਮੁੱਖ ਸਕੱਤਰ ਜਾਂ ਹੋਰ ਅਹੁਦੇਦਾਰਾਂ ਦੇ ਅਸਤੀਫ਼ੇ ਨਾਲ ਗੱਲ ਨਹੀਂ ਬਣਨੀ। ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪ੍ਰਧਾਨ ਲੌਂਗੋਵਾਲ ਤੇ ਅੰਤ੍ਰਿਮ ਕਮੇਟੀ ਦੀ ਜ਼ਿੰਮੇਵਾਰੀ ਵੀ ਬਣਦੀ ਹੈ। ਉਨ੍ਹਾਂ ਨੂੰ ਸੰਗਤ ਸਾਹਮਣੇ ਆ ਕੇ ਇਸ ਮੁੱਦੇ 'ਤੇ ਜਵਾਬ ਦੇਣਾ ਪਵੇਗਾ।