ਥਾਰ ਗੱਡੀ ਵਾਲੇ ਪੁਲਿਸ ਮੁਲਾਜ਼ਮ 'ਤੇ ਵੱਡਾ ਐਕਸ਼ਨ, S.S.P ਅੰਮ੍ਰਿਤਸਰ ਦਿਹਾਤੀ ਨੇ ਕੀਤੀ ਕਾਰਵਾਈ

ਥਾਰ ਗੱਡੀ ਵਾਲੇ ਪੁਲਿਸ ਮੁਲਾਜ਼ਮ 'ਤੇ ਵੱਡਾ ਐਕਸ਼ਨ, S.S.P ਅੰਮ੍ਰਿਤਸਰ ਦਿਹਾਤੀ ਨੇ ਕੀਤੀ ਕਾਰਵਾਈ

Thar 'ਚ ਬੈਠ ਕੇ ਵਰਦੀ ਦਾ ਰੋਹਬ ਦਿਖਾਉਣ ਵਾਲਾ ਮੁਲਾਜ਼ਮ ਮੁਅੱਤਲ, ਨਾਕੇ 'ਤੇ ਕਿਹਾ ਸੀ, ਜੇ ਜ਼ੋਰ ਹੈ ਤਾਂ ਜਾਲ਼ੀਆਂ ਲਹਾ ਕੇ ਦਿਖਾਓ

 

ਅੰਮ੍ਰਿਤਸਰ 'ਚ ਦੋ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਬਹਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਵਿਚਾਲੇ ਜ਼ਬਰਦਸਤ ਬਹਿਸ ਹੋਈ ਹੈ। ਇਸ ਤੋਂ ਬਾਅਦ ਹੁਣ ਐਕਸ਼ਨ ਲੈਂਦਿਆ ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਕਾਂਸਟੇਬਲ ਸੁਖਕਰਮਣ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। 

ਇਸ ਬਾਬਤ ਜਾਣਕਾਰੀ ਦਿੰਦਿਆਂ ਦੀ ਅੰਮ੍ਰਿਤਸਰ ਪੁਲਿਸ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਦਾ ਗੰਭਰ ਨੋਟਿਸ ਲਿਆ ਹੈ ਜਿਸ ਵਿੱਚ ਕਾਂਸਟੇਬਲ ਸੁਖਕਰਮਣ ਸਿੰਘ ਨਾਲ ਹੋਈ ਤਕਰਾਰ ਨੂੰ ਦਿਖਾਇਆ ਗਿਆ ਹੈ। ਜਾਂਚ ਪੂਰੀ ਹੋਣ ਜਾਂ ਬਾਅਦ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਵਾਇਆ ਹੈ ਕਿ ਅਜਿਹਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇ ਅੱਗੇ ਤੋਂ ਵੀ ਕੋਈ ਅਨੁਸ਼ਾਸ਼ਨ ਭੰਗ ਕਰੇਗਾ ਤਾਂ ਉਸਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

JOIN US ON

Telegram
Sponsored Links by Taboola