Big Breaking | ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਟਪਰੇਰੀ ਰਿਹਾਈ!
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸਿਰਫ ਤਿੰਨ ਘੰਟਿਆਂ ਲਈ ਪੈਰੋਲ ਦੇਣ ਉਪਰ ਸਵਾਲ ਉਠਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਬਲਵੰਤ ਸਿੰਘ ਨੂੰ ਸਿਰਫ਼ 3 ਘੰਟੇ ਦੀ ਪੈਰੋਲ ਮਿਲੀ ਹੈ ਪਰ ਦੂਜੇ ਪਾਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰ ਰੋਜ਼ ਪੈਰੋਲ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਤਲ ਤੇ ਬਾਲਤਕਾਰ ਦੇ ਦੋਸ਼ੀ ਨੂੰ ਵਾਰ-ਵਾਰ ਪੈਰੋਲ ਮਿਲ ਰਹੀ ਹੈ ਪਰ ਆਪਣੀ ਕੌਮ ਲਈ ਲੜੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸਿਰਫ ਤਿੰਨ ਘੰਟਿਆਂ ਲਈ ਪੈਰੋਲ ਦਿੱਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰੇ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਅੱਜ ਬੁੱਧਵਾਰ (20 ਨਵੰਬਰ) ਨੂੰ 3 ਘੰਟੇ ਲਈ ਜੇਲ੍ਹ ਤੋਂ ਬਾਹਰ ਆਏ। ਉਹ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਮੰਜੀ ਸਾਹਿਬ ਗੁਰਦੁਆਰੇ ਵਿੱਚ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਮਗਰੋਂ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਵਾਪਸ ਪਟਿਆਲਾ ਲਿਜਾਇਆ ਗਿਆ।