ਲਓ ਜੀ ਬਾਜਵਾ ਦੇ ਮੂੰਹੋਂ ਸੁਣ ਲਓ ਕੈਪਟਨ ਰਾਜ ਦਾ ਸੱਚ!
ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਚ ਲੰਬੇ ਸਮੇਂ ਤੋਂ ਖਿੱਚੋਤਾਣ ਚੱਲ ਰਹੀ ਹੈ। ਹੁਣ ਇੱਕ ਵਾਰ ਫੇਰ ਬਾਜਵਾ ਨੇ ਕੈਪਟਨ 'ਤੇ ਚਿੱਠੀ ਲਿਖ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਲਿਖਿਆ ਕਿ ਪੰਜਾਬ 'ਚ ਨਸ਼ਾ ਰੋਕਣ ਲਈ ਜੋ ਸਪੈਸ਼ਲ ਇੰਵੈਸਟੀਗੇਸ਼ਨ ਟੀਮ ਬਣਾਈ ਗਈ, ਉਸ ਵੱਲੋਂ ਜੋ ਕੋਰਟ ਨੂੰ ਸੀਲਬੰਦ ਲਿਫਾਫੇ 'ਚ ਨਾਂ ਦਿੱਤੇ ਗਏ ਹਨ, ਉਨ੍ਹਾਂ ਨੂੰ ਜਨਤਕ ਕਿਉਂ ਨਹੀਂ ਕੀਤਾ ਗਿਆ।