ਪੰਜਾਬ ਦੇ DGP ਨਿਯੁਕਤੀ 'ਤੇ ਹਾਈਕੋਰਟ ਦਾ ਵੱਡਾ ਫੈਸਲਾ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਦਰੁਸਤ ਕਰਾਰ ਦਿੱਤਾ ਹੈ। ਅਦਾਲਤ ਨੇ CAT ਦੇ ਆਦੇਸ਼ਾਂ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ ਪ੍ਰਵਾਨ ਕਰ ਲਈ ਹੈ। 17 ਜਨਵਰੀ ਨੂੰ CAT ਨੇ ਦਿਨਕਰ ਗੁਪਤਾ ਦੀ ਰਾਜ ਦੇ ਪੁਲਿਸ ਮੁਖੀ ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ, ਜਿਸ ਨੂੰ ਕਾਂਗਰਸ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲਈ ਵੱਡਾ ਝਟਕਾ ਮੰਨਿਆ ਗਿਆ ਸੀ।